ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 7 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ 2022 ਨਾਲ ਸਨਮਾਨਿਤ ਕਰਨ ਲਈ ਚੁਣਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸ਼ਖਸੀਅਤਾਂ ਨੂੰ ਪੰਜਾਬ ਪ੍ਰਮਾਣ ਪੱਤਰ ਨਾਲ ਸਨਮਾਨਿਤ ਕਰਦੇ ਹੋਏ ਸੋਨ ਤਗਮਾ, ਸ਼ਾਲ ਅਤੇ ਹਸਤਾਖਰਿਤ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਰ ਘਰ ਤਿਰੰਗਾ, MP ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਝੰਡਾ
ਪੰਜਾਬ ਸਰਕਾਰ ਵੱਲੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿੱਚ ਰਮੇਸ਼ ਕੁਮਾਰ ਮਹਿਤਾ ਪੁੱਤਰ ਪ੍ਰਕਾਸ਼ ਚੰਦ ਵਾਸੀ ਕਿਲਾ ਰੋਡ, ਬੰਦ ਗਲੀ, ਬਠਿੰਡਾ, ਪ੍ਰਾਣ ਸੱਭਰਵਾਲ ਪੁੱਤਰ ਸਵਰਗੀ ਭਗਤ ਮੁਨਸ਼ੀ ਰਾਮ ਸੱਭਰਵਾਲ ਵਾਸੀ ਸੇਵਕ ਕਲੋਨੀ, ਪਟਿਆਲਾ, ਹਰਗੁਣ ਕੌਰ ਪੁੱਤਰੀ ਤੇਜਿੰਦਰ ਸਿੰਘ ਵਾਸੀ ਕੋਟ ਮਾਹਣਾ ਸਿੰਘ, ਤਰਨਤਾਰਨ ਰੋਡ, ਅੰਮ੍ਰਿਤਸਰ, ਅਮਰਜੀਤ ਸਿੰਘ ਪੁੱਤਰ ਸ਼੍ਰੀ ਦੌਲਤ ਸਿੰਘ ਵਾਸੀ ਭਾਦਸੋਂ, ਪਟਿਆਲਾ, ਜਗਜੀਤ ਸਿੰਘ ਦਰਦੀ ਪੁੱਤਰ ਹਰਨਾਮ ਸਿੰਘ, ਐਸ.ਐਸ.ਟੀ.ਨਗਰ, ਪਟਿਆਲਾ, ਜਾਸਮੀਨ ਕੌਰ ਪੁੱਤਰੀ ਬਲਵਿੰਦਰ ਸਿੰਘ, ਪਿੰਡ ਸਮੁੰਦਰੀਆਂ, ਰੋਪੜ ਅਤੇ ਜਸਮਿੰਦਰ ਪਾਲ ਸਿੰਘ, ਸੀਨੀਅਰ ਸਲਾਹਕਾਰ, ਪ੍ਰਬੰਧਕੀ ਸੁਧਾਰ ਵਿਭਾਗ, ਪੰਜਾਬ ਸਰਕਾਰ ਨੂੰ ਸਨਮਾਨਤ ਕੀਤਾ ਜਾਏਗਾ।
ਵੀਡੀਓ ਲਈ ਕਲਿੱਕ ਕਰੋ -: