Seventy nine corona cases : ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਿਰੋਜ਼ਪੁਰ ’ਚ ਅੱਜ ਕੋਰੋਨਾ ਦੇ 52 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਫਾਜ਼ਿਲਕਾ ਵਿਚ 27 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਵਿਚ 52 ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 891 ਹੋ ਗਈ ਹੈ, ਜਿਨ੍ਹਾਂ ਵਿਚੋਂ 433 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅਜੇ ਵੀ ਜ਼ਿਲ੍ਹੇ ਵਿਚ ਕੋਰੋਨਾ ਦੇ 447 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੁਣ ਤੱਕ 12 ਮੌਤਾਂ ਹੋ ਚੁੱਕੀਆਂ ਹਨ।
ਉਧਰ ਫਾਜ਼ਿਲਕਾ ਵਿਚ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਥੇ ਹੁਣ ਕੋਰੋਨਾ ਦੇ ਐਕਟਿਵ ਮਾਮਲਿਆਂ ਗਿਣਤੀ 120 ਹੋ ਗਈ ਹੈ। ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚੋਂ 6 ਮਰੀਜ਼ ਫਾਜ਼ਿਲਕਾ, 11 ਅਬੋਹਰ, 6 ਜਲਾਲਾਬਾਦ, ਤਿੰਨ ਬਲਾਕ ਖੂਹ ਖੇੜਾ ਅਤੇ ਇਕ ਬਲਾਕ ਸਿੱਟੋਂ ਗੁੰਨੋਨ ਨਾਲ ਸਬੰਧਤ ਹੈ। ਇਹ ਸਾਰੇ ਮਰੀਜ਼ਾਂ ਦੀ ਉਮਰ 19-80 ਸਾਲ ਦੇ ਵਿਚਕਾਰ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਕੋਰੋਨਾ ਦਾ ਰਿਕਵਰੀ ਰੇਟ 77 ਫੀਸਦੀ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 453 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 331 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਦੱਸ ਦੇਈਏ ਕਿ ਪੰਜਾਬ ‘ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 1033 ਕੇਸ ਆਏ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 10407 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 30041 ਹੋ ਗਈ ਹੈ ਜਦੋਂ ਕਿ 18863 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉੱਥੇ ਅੱਜ ਸੂਬੇ ‘ਚ 40 ਮੌਤਾਂ ਹੋਈਆਂ ਹਨ ਜਦੋਂ ਹੁਣ ਤੱਕ ਸੂਬੇ ‘ਚ ਕੁੱਲ 771 ਮੌਤਾਂ ਹੋ ਚੁੱਕੀਆਂ ਹਨ।