ਇੱਕ ਪਾਸੇ ਸੂਬਾ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ, ਉਥੇ ਹੀ ਸਫਾਈ ਕਰਮਚਾਰੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਦੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਫਾਈ ਨਾ ਹੋਣ ਕਾਰਨ ਕੋਰੋਨਾ ਦੇ ਨਾਲ ਨਾਲ ਹੋਰ ਭਿਆਨਕ ਬਿਮਾਰੀਆ ਫੈਲਣ ਦਾ ਖਦਸਾ ਵੀ ਮੰਡਰਾ ਰਿਹਾ ਹੈ।
ਪਾਤੜਾਂ ਸ਼ਹਿਰ ਦੇ ਵਾਰਡ ਨੂੰ 16 ਦੀ ਸੁੰਦਰ ਬਸਤੀ ਦੀ ਜਿਥੇ ਪਿਛਲੇ ਕਈ ਦਿਨਾਂ ਤੋਂ ਬੰਦ ਪਏ ਸੀਵਰੇਜ ਸਿਸਟਮ ਕਾਰਨ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਰੁੱਕ ਜਾਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜਨਾ ਸੁਰੂ ਹੋ ਗਿਆ ਹੈ। ਵਾਰਡ ਵਾਸੀਆ ਵੱਲੋਂ ਇਸ ਸਮੱਸਿਆ ਦਾ ਹੱਲ ਕਰਵਾਉਣ ਲਈ ਵਾਰਡ ਦੇ ਕੌਸ਼ਲਰ ਅਤੇ ਪ੍ਰਧਾਨ ਦੇ ਧਿਆਨ ‘ਚ ਲਿਆਉਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ।
ਵਾਰਡ ਵਿੱਚ ਫੈਲੇ ਗੰਦੀ ਪਾਣੀ ਦੀ ਬੰਦਬੂ ਅਤੇ ਖਾਲੀ ਪਲਾਂਟਾਂ ਚ ਪਾਣੀ ਜਮ੍ਹਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਵਾਰਡ ਵਾਸੀਆਂ ਨੂੰ ਸਤਾ ਰਿਹਾ ਹੈ। ਜਦੋਂ ਵਾਰਡ ਦਾ ਦੌਰਾ ਕੀਤਾ ਤਾਂ ਦੇਖਣ ‘ਤੇ ਲੱਗਦਾ ਸੀ ਕਿ ਬਰਸਾਤ ਹੋਣ ਕਾਰਨ ਸੜਕ ‘ਤੇ ਬਰਸਾਤੀ ਪਾਣੀ ਵਹਿ ਰਿਹਾ ਹੈ, ਪਰੰਤੂ ਵਾਰਡ ਵਾਸੀਆ ਨੇ ਦੱਸਿਆ ਕਿ ਪਿਛਲੇ 15 ਦਿਨਾ ਤੋਂ ਸੜਕ ‘ਤੇ ਵਹਿ ਰਿਹਾ ਇਹ ਪਾਣੀ ਸੀਵਰੇਜ ਦਾ ਹੈ, ਜੋ ਪਿਛਲੇ ਕਾਫੀ ਦਿਨਾਂ ਤੋਂ ਬੰਦ ਹੋਣ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਉਵਰ ਫਲੋ ਹੋ ਕੇ ਘਰਾਂ ਵਿੱਚ ਜਮਾ ਹੋ ਰਿਹਾ ਹੈ। ਨਾਲੀਆ ਗੰਦੇ ਪਾਣੀ ਨਾਲ ਭਰੀਆ ਪਈਆ ਹਨ।
ਇਲਾਕਾ ਨਿਵਾਸੀ ਦੇਵ ਸਿੰਘ, ਪਰਮਜੀਤ ਕੌਰ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਬਸਤੀ ‘ਚ ਗਰੀਬ ਲੋਕ ਰਹਿੰਦੇ ਹਨ, ਜੋ ਮਿਹਨਤ ਮਜਦੂਰੀ ਕਰਕੇ ਪਰਿਵਾਰਾਂ ਦਾ ਪਾਲਣ ਪੋਸਣ ਕਰਦੇ ਹਨ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ, ਪਰ ਸਥਾਨਕ ਪ੍ਰਸ਼ਾਸਨ ਇਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ ਹੈ ਅਤੇ ਕੋਈ ਬੀਮਾਰੀ ਫੈਲ ਸਕਦੀ ਹੈ।
ਇਹ ਵੀ ਪੜ੍ਹੋ : ਦੇਖੋ ਸਰਕਾਰ ਦਾ ਹਾਲ! ਕਾਲਜ ਦੇ ਪ੍ਰੋਫੈਸਰਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਰੋ-ਰੋ ਸੁਣਾਇਆ ਆਪਣਾ ਹਾਲ
ਇਲਾਕਾ ਨਿਵਾਸੀ ਦੇਵ ਸਿੰਘ, ਪਰਮਜੀਤ ਕੌਰ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਬਸਤੀ ‘ਚ ਗਰੀਬ ਲੋਕ ਰਹਿੰਦੇ ਹਨ, ਜੋ ਮਿਹਨਤ ਮਜਦੂਰੀ ਕਰਕੇ ਪਰਿਵਾਰਾਂ ਦਾ ਪਾਲਣ ਪੋਸਣ ਕਰਦੇ ਹਨ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ, ਪਰ ਸਥਾਨਕ ਪ੍ਰਸ਼ਾਸਨ ਇਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ ਹੈ ਅਤੇ ਕੋਈ ਬੀਮਾਰੀ ਫੈਲ ਸਕਦੀ ਹੈ।
ਉਸ ਵੇਲੇ ਇਹ ਨਾਂਮ ਦੀ ਸੁੰਦਰ ਬਸਤੀ ਹੈ ਪਰੰਤੂ ਇਸ ਦੇ ਹਲਾਤ ਕਾਫੀ ਖਰਾਬ ਹਨ। ਵਾਰ-ਵਾਰ ਪ੍ਰਧਾਨ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਇਹ ਕਿਹਾ ਜਾਂਦਾ ਹੈ ਕਿ ਸਫਾਈ ਕਰਮਚਾਰੀ ਹੜਤਾਲ ‘ਤੇ ਹਨ । ਉਨ੍ਹਾਂ ਮੰਗ ਕੀਤੀ ਕਿ ਇਸ ਵਾਰਡ ਦੀ ਸਮੱਸਿਆ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ। ਜੇਕਰ ਕੋਈ ਹੱਲ ਨਾ ਹੋਇਆ ਤਾਂ ਉਨਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਵੇਗਾ।
ਇਹ ਵੀ ਪੜ੍ਹੋ : ਵੈਕਸੀਨ ਵੇਚਣ ਦਾ ਮੁੱਦਾ ਭਖਿਆ, ‘ਆਪ’ ਨੇ ਬੈਰੀਕੇਡ ਤੋੜ ਘੇਰੀ ਸਿਹਤ ਮੰਤਰੀ ਦੀ ਕੋਠੀ, ਪੁਲਿਸ ਨੇ ਲਏ ਹਿਰਾਸਤ ‘ਚ
ਜਦੋਂ ਇਸ ਬਾਰੇ ਕੌਸਲਰ ਲਾਲੀ ਮਹੰਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਵਾਰਡ ‘ਚ ਰਹਿ ਰਹੇ ਹਨ ਅਤੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਹੈ ਪਰੰਤੂ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਪ੍ਰਧਾਨ ਰਣਬੀਰ ਸਿੰਘ ਨੇ ਵੀ ਕਿਹਾ ਕਿ ਵਾਰਡ ਵਾਸੀਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਸਫਾਈ ਕਰਮਚਾਰੀਆਂ ਦੀ ਹੜਤਾਲ ਇਸ ਸਮੱਸਿਆ ਦੇ ਹੱਲ ਚ ਅੜਿਕਾ ਬਣ ਰਹੀ ਹੈ। ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕਲ ਬਾਡੀ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਫਾਈ ਕਰਮਚਾਰੀਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਹੜਤਾਲ ਖੁੱਲ੍ਹਣ ‘ ਤੇ ਸ਼ਹਿਰ ਅੰਦਰ ਫੈਲੀ ਗੰਦਗੀ ਅਤੇ ਲੋਕਾਂ ਨੂੰ ਆ ਰਹੀਆਂ ਮੁਸਿਕਲਾਂ ਦਾ ਹੱਲ ਕੀਤਾ ਜਾ ਸਕੇ।