SFJ chief Gurpatwant Pannu : ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਦਹਿਸ਼ਤਗਰਦਾਂ ਖਿਲਾਫ ਸ਼ਿਕੰਜਾ ਕੱਸਣ ਦੀ ਤਿਆਰੀ ਕਰਨ ਦੇ ਨਾਲ-ਨਾਲ ਪੰਜਾਬ ਪੁਲਿਸ ਨੇ ਵੀ ਹੁਣ ਇਨ੍ਹਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦਿਆਂ ਕਪੂਰਥਲਾ ਵਿਚ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤੰਵਤ ਸਿੰਘ ਪੰਨੂ ਦੇ ਸਾਥੀ ਤੇ ਐਸਐਫਜੇ ਦੇ ਸਰਗਰਮ ਮੈਂਬਰ ਜੋਗਿੰਦਰ ਸਿੰਘ ਗੁੱਜਰ ਨੂੰ ਪਿੰਡ ਅਕਾਲ ਤਖਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁਲੱਥ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਜੇਗਿੰਦਰ ਸਿੰਘ ਨੇ ਪਿਛਲੇ 12 ਸਾਲਾਂ ਵਿਚ ਇਟਲੀ ਰਹਿ ਕੇ ਪਨੂੰ ਨਾਲ ਕੰਮ ਕੀਤਾ ਅਤੇ ਇਸੇ ਸਾਲ ਫਰਵਰੀ ਵਿਚ ਹੀ ਉਹ ਭਾਰਤ ਵਾਪਿਸ ਆਇਆ ਹੈ।
ਪੁਲਿਸ ਵੱਲੋਂ ਮਿਲੀ ਜਾਣਕਾਰੀ ਮਤੁਾਬਕ ਜੋਗਿੰਦਰ ਕੋਲੋਂ ਪੁੱਛਗਿੱਛ ਦੌਰਾਨ ਮੋਬਾਈਲ ਫੋਨ, ਕੁਝ ਇਤਰਾਜ਼ਯੋਗ ਤਸਵੀਰਾਂ ਅਤੈ ਸਾਹਿਤਕ ਪੈਂਫਲਿਟ ਵੀ ਬਰਾਮਦ ਹੋਏ ਹਨ। ਹੈ। ਇਸ ਮੋਬਾਈਲ ਰਾਹੀਂ ਉਹ ਆਪਣੇ ਨੈਟਵਰਕ ਨੂੰ ਚਲਾਉਂਦਾ ਸੀ। ਮੋਬਾਈਲ ਨੂੰ ਜਾਂਚ ਲਈ ਤਕਨੀਕੀ ਲੈਬ ਵਿਚ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਕੇਂਦਰੀ ਮੰਤਰਾਲਾ ਵੱਲੋਂ 9 ਦਹਿਸ਼ਤਗਰਦਾਂ ਦੀ ਸੂਚੀ ਜਾਰੀ ਕਰਨ ਤੋਂ ਇਕ ਦਿਨ ਬਾਅਦ ਪੰਜਾਬ ਪੁਲਿਸ ਨੇ ਬੀਤੇ ਦਿਨ ਗੁਰਪਤਵੰਤ ਸਿੰਘ ਪੰਨੂ ਤੇ ਉਸ ਦੇ ਸਾਥੀ ਜੋਗਿੰਦਰ ਸਿੰਘ ਗੁੱਜਰ ਖਿਲਾਫ ਅੰਮ੍ਰਿਤਸਰ ਅਤੇ ਕਪੂਰਥਲਾ ਵਿਚ 2 ਵੱਖ-ਵੱਖ ਮਾਮਲੇ ਦਰਜ ਕੀਤੇ ਸਨ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲਾ ਵੱਲੋਂ ਖਾਲਿਸਤਾਨ ਪੱਖੀ ਦਹਿਸ਼ਤਗਰਦਾਂ (ਅੱਤਵਾਦੀਆਂ) ਦੀ ਇਕ ਲਿਸਟ ਤਿਆਰ ਕੀਤੀ ਗਈ ਹੈ, ਜਿਸ ਵਿਚ ਵੱਖ-ਵੱਖ ਮੁਲਕਾਂ ਵਿੱਚ ਮੌਜੂਦ ਇਸ ਨਾਲ ਜੁੜੀਆਂ ਜਥੇਬੰਦੀਆਂ ਦੇ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ, ਜਿਸ ਵਿਚ 9 ਖ਼ਾਲਿਸਤਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿੱਖ ਫ਼ਾਰ ਜਸਟਿਸ ਦੇ ਲੀਗਲ ਐਡਵਾਈਜ਼ਰ ਗੁਰਪਤਵੰਤ ਸਿੰਘ ਪੰਨੂ ਦਾ ਨਾਂ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ ਹੀ ਖ਼ਾਲਿਸਤਾਨ ਦੇ ਹੱਕ ਵਿੱਚ 2020 ਰੈਫ਼ਰੈਂਡਮ ਦਾ ਐਲਾਨ ਕੀਤਾ ਸੀ। ਪੰਨੂ ’ਤੇ ਸਿੱਖ ਫਾਰ ਜਸਟਿਸ ਸੰਸਥਾ ਦੇ ਬੈਨਰ ਹੇਠ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਵੀ ਦੋਸ਼ ਹੈ। ਪੰਜਾਬ ਵਿਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਬਿਆਨ ਦਿੱਤਾ ਸੀ ਕਿ ਪੰਨੂ ਪੰਜਾਬ ਵਿਚ ਅੱਤਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ।