ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਜਾ ਰਹੀ ਗਿਣਤੀ ਚਿੰਤਾ ਪ੍ਰਗਟਾਉਂਦੇ ਹੋਏ ਭਾਰਤ ਸਰਕਾਰ ਨੂੰ ਭਾਰਤ ਸਰਕਾਰ ਅਤੇ ਅਫਗਾਨਿਸਤਾਨ ਸਰਕਾਰ ਤੋਂ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਇੱਕ ਪ੍ਰੈੱਸ ਬਿਆਨ ਦੌਰਾਨ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ, ਪਰੰਤੂ ਅਸੁਰੱਖਿਆ ਦੀ ਭਾਵਨਾ ਕਰਕੇ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ।
ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ : 30 ਦਰੱਖਤਾਂ ਵੱਢਣ ਦੇ ਮਾਮਲੇ ‘ਚ Forest guard ਨੂੰ ਕੀਤਾ ਮੁਅੱਤਲ
ਉਨ੍ਹਾਂ ਅੱਗੇ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਇਸੇ ਕਾਰਨ ਅਫ਼ਗਾਨਿਸਤਾਨ ਦੇ ਸਿੱਖ ਡਰੇ ਹੋਏ ਹਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ।