ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇੱਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਸ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ।
ਸਿੱਖ ਸੰਸਥਾਵਾਂ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਚੁੱਕਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ । ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: