ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਧੀ ਗੁਰਮਨ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹ ਬ੍ਰੇਨ ਟਿਊਮਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਪਰ ਬੀਤੀ ਰਾਤ ਉਨ੍ਹਾਂ ਨੇ ਹਸਪਤਾਲ ਵਿਚ ਆਖਰੀ ਸਾਹ ਲਏ।
ਗੁਰਮਨ ਕੌਰ ਦੇ ਅਕਾਲ ਚਲਾਣੇ ਨਾਲ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਸੋਮਵਾਰ ਨੂੰ 12 ਵਜੇ ਦੇ ਕਰੀਬ ਰਾਮ ਬਾਗ਼ ਲੋਹਾ ਖੇੜਾ ਰੋਡ ਲੌਂਗੋਵਾਲ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਗੁਰਮਨ ਕੌਰ ਉੱਚ ਵਿੱਦਿਆ ਪ੍ਰਾਪਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੂਝਵਾਨ ਧੀ ਸਨ।
ਵੀਡੀਓ ਲਈ ਕਲਿੱਕ ਕਰੋ -:
























