ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਿਵੇਕ ਬਿੰਦਰਾ ਨੂੰ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸੀਅਤ ਨੂੰ ਫਿਲਮਾਉਣ ਅਤੇ ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਨੇ ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਪਰਾਧਿਕ ਮਾਮਲਾ ਦਰਜ ਕਰਨ ਦੀ ਗੱਲ ਵੀ ਕਹੀ ਹੈ।
ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਵਿਵੇਕ ਬਿੰਦਰਾ ਨੇ ਆਪਣੀ ਵੀਡੀਓ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰਮਲ ਬਾਰੇ ਐਨੀਮੇਸ਼ਨ ਵੀਡੀਓ ਤਿਆਰ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਵੀ ਚੱਲ ਰਹੀ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਕੋਲ ਇਤਰਾਜ਼ ਉਠਾਏ ਹਨ।
ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਵਿਵੇਕ ਬਿੰਦਰਾ ਨੇ ਆਪਣੀ ਵੀਡੀਓ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰਮਲ ਬਾਰੇ ਐਨੀਮੇਸ਼ਨ ਵੀਡੀਓ ਤਿਆਰ ਕੀਤੀ ਹੈ, ਜੋਕਿ ਸੋਸ਼ਲ ਮੀਡੀਆ ‘ਤੇ ਵੀ ਚੱਲ ਰਹੀ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਕੋਲ ਇਤਰਾਜ਼ ਉਠਾਏ ਹਨ।
ਇਸ ਦੇ ਨਾਲ ਹੀ ਬਿੰਦਰਾ ਨੇ ਇਤਿਹਾਸ ਨੂੰ ਵੀ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਵਿਵੇਕ ਬਿੰਦਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਭਗਤ ਪੂਰਨ ਸਿੰਘ ਦੇ ਨਾਂ ‘ਤੇ ਰਖਿਆ ਜਾਏਗਾ ਟਰੌਮਾ ਸੈਂਟਰ ਖੰਨਾ ਦਾ ਨਾਂ, CM ਮਾਨ ਨੇ ਦਿੱਤੀ ਮਨਜ਼ੂਰੀ
ਪੁਲਿਸ ਨੂੰ ਕਾਰਵਾਈ ਕਰਨ ਲਈ ਵੀ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਨੇ ਬਿੰਦਰਾ ਦੀ ਵੀਡੀਓ ਦੀ ਜਾਂਚ ਕੀਤੀ। ਇਸ ਵਿੱਚ ਪਤਾ ਲੱਗਾ ਹੈ ਕਿ ਬਿੰਦਰਾ ਨੇ ਦੀਵਾਨ ਟੋਡਰਮਲ ਨੂੰ ਜੈਨ ਸਮਾਜ ਨਾਲ ਜੋੜ ਕੇ ਇਤਿਹਾਸ ਨੂੰ ਤੋੜਿਆ ਹੈ।
ਵੀਡੀਓ ਲਈ ਕਲਿੱਕ ਕਰੋ -: