ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੇ ਪ੍ਰਸਿੱਧ ਈ-ਕਾਮਰਸ ਵੈਬਸਾਈਟ Amazone ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਸਖਤ ਨੋਟਿਸ ਲਿਆ ਹੈ।
ਐਸਜੀਪੀਸੀ ਦੁਆਰਾ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, Amazone ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਅਜਿਹੀ ਪ੍ਰੈਕਟਿਸ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਦੇ ਸਤਿਕਾਰ ਸਦਕਾ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਆਨਲਾਈਨ ਵੇਚਣਾ ਸਹੀ ਨਹੀਂ ਹੈ। ਸਿੱਖ ਕੌਮ ਦੇ ਮਨਾਂ ਵਿਚ ਗੁਰਬਾਣੀ ਪ੍ਰਤੀ ਭਾਰੀ ਸ਼ਰਧਾ ਅਤੇ ਸਤਿਕਾਰ ਹੈ ਅਤੇ Amazon ਦੁਆਰਾ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਨੂੰ ਲੈ ਕੇ ਸਿੱਖਾਂ ਦੇ ਮਨਾਂ ਵਿਚ ਰੋਸ ਦੀ ਲਹਿਰ ਹੈ। ”
ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਸਪਸ਼ਟੀਕਰਨ ਨਾ ਭੇਜਿਆ ਤਾਂ ਸ਼੍ਰੋਮਣੀ ਕਮੇਟੀ ਵਲੋਂ ਐਮਾਜ਼ੋਨ ਕੰਪਨੀ ਖ਼ਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਕੇਸ ਰਹਿਤ ਨੌਜਵਾਨ ਵਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਸੋਸ਼ਲ ਮੀਡੀਏ ‘ਤੇ ਚੱਲ ਰਹੀ ਵੀਡੀਓ ਦਾ ਵੀ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਸੈੱਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ, ਤਾਂ ਕਿ ਅਜਿਹੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਸੀ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਾਕਾਰ ਵਿਚੋਂ ਕਿਰਪਾਨ ਸਿੱਖ ਜੀਵਨ ਦਾ ਇਕ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੁਝ ਵਾਲ ਰਹਿਤ ਨੌਜਵਾਨ ਇਸ ਨੂੰ ਪਾ ਕੇ ਅਤੇ ਭੰਗੜਾ ਪਾ ਕੇ ਮਜ਼ਾਕ ਕਰ ਰਹੇ ਸਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਦੁਬਾਰਾ ਅਜਿਹਾ ਨਾ ਕਰ ਸਕੇ।
ਇਹ ਵੀ ਪੜ੍ਹੋ : Breaking : CBSE ਦੀ 12ਵੀਂ ਦੀ ਪ੍ਰੀਖਿਆ ਹੋਈ ਰੱਦ, PM ਨੇ ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ