ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 25 ਗੁਰਸਿੱਖ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ ਅਤੇ ਪੀਸੀਐਸ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਚੰਡੀਗੜ੍ਹ ਵਿੱਚ ਅਕੈਡਮੀ ਖੋਲ੍ਹੀ ਹੈ। ਇਸ ਨੇ ਚੰਡੀਗੜ੍ਹ ਸਥਿਤ ਇਕ ਸੰਸਥਾ ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਹਰ ਸਾਲ 25 ਗੁਰਸਿੱਖ ਬੱਚਿਆਂ ਦੇ ਇਨ੍ਹਾਂ ਇਮਤਿਹਾਨਾਂ ਦੀ ਤਿਆਰੀ ਦਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਧਾਮੀ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਨੇ 25 ਗੁਰਸਿੱਖ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਯੋਗਤਾ ਦੇ ਆਧਾਰ ’ਤੇ ਖਰਚ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਕਿਰਿਆ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਹਰ ਸਾਲ ਜਾਰੀ ਰਹੇਗੀ। ਇਸ ਵਾਰ 25 ਬੱਚਿਆਂ ਤੋਂ ਇਲਾਵਾ 10 ਹੋਰ ਬੱਚਿਆਂ ਦੀ ਤਿਆਰੀ ਦਾ ਖਰਚਾ ਵੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ ਦੇ ਆਗੂ ਭਾਈ ਰਾਮ ਸਿੰਘ ਵੱਲੋਂ ਚੁੱਕਣ ਦੀ ਹਾਮੀ ਭਰੀ ਗਈ ਹੈ, ਜਿਸ ਅਨੁਸਾਰ ਹੁਣ ਇਸ ਸਾਲ 35 ਗੁਰਸਿੱਖ ਬੱਚੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।
ਇਹ ਵੀ ਪੜ੍ਹੋ : ਖੌਫ਼ਨਾਕ ਘਟਨਾ! ਅਚਾਨਕ ਫਟ ਗਈ ਸੜਕ, ਸਕੂਟੀ ਸਵਾਰ ਔਰਤ ‘ਤੇ ਟੁੱਟਿਆ ਕਹਿਰ, ਬੁਰੀ ਤਰ੍ਹਾਂ ਫੱਟੜ
ਧਾਮੀ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਸਿੱਖ ਮਸਲਿਆਂ ਵਿੱਚ ਸਰਕਾਰਾਂ ਦੀ ਸਿੱਧੀ ਅਤੇ ਅਸਿੱਧੀ ਦਖਲਅੰਦਾਜ਼ੀ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਸਰਕਾਰ ਦੇ ਮੰਤਰੀ ਸਿੱਖ ਮਸਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ। ਹਾਲ ਹੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਿਮ ਦੇ ਇਤਿਹਾਸ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਹ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਿੱਧਾ ਸਬੰਧ ਰੱਖਦਾ ਹੈ ਅਤੇ ਗੁਰੂ ਸਾਹਿਬ 1515-16 ਦੌਰਾਨ ਤੀਜੀ ਯਾਤਰਾ ਦੌਰਾਨ ਇੱਥੇ ਪਹੁੰਚੇ ਸਨ। ਸ਼੍ਰੋਮਣੀ ਕਮੇਟੀ ਆਪਣਾ ਕੇਸ ਸਿੱਕਿਮ ਹਾਈ ਕੋਰਟ ਵਿੱਚ ਲੜ ਰਹੀ ਹੈ ਪਰ ਇਸ ਸਬੰਧੀ ਕੇਂਦਰੀ ਮੰਤਰੀ ਨੇ ਇੱਕਤਰਫਾ ਬਿਆਨ ਦੇ ਕੇ ਆਪਣੇ ਸੰਵਿਧਾਨਕ ਅਹੁਦੇ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: