ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਵਿਚ ਗੋਲੀ ਲੱਗਣ ਨਾਲ ਪ੍ਰਭਾਵਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤਾਂ ਨੂੰ 3 ਤੋਂ 6 ਜੂਨ ਦੌਰਾਨ ਦਰਸ਼ਨ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ ।
ਬੀਬੀ ਜਗੀਰ ਕੌਰ ਨੇ ਕਿਹਾ ਕਿ 6 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇਸ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ। ਇਸ ਲਈ ਸਾਰੇ ਇੰਤਜ਼ਾਮ ਕਰ ਲਏ ਗਏ ਹਨ। ਸ੍ਰੀ ਦਰਬਾਰ ਸਾਹਿਬ ‘ਚ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਗੋਲੀ ਲੱਗ ਗਈ ਸੀ। ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਉਪਰੰਤ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਇਸੇ ਦੌਰਾਨ ਸੰਗਤਾਂ ਨੂੰ ਗੋਲੀਆਂ ਨਾਲ ਛਲਣੀ ਹੋਏ ਸੋਨੇ ਦੇ ਪੱਤਰਿਆਂ ਦੇਵੀ ਦਰਸ਼ਨ ਕਰਵਾਏ ਜਾਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਖ਼ਜ਼ਾਨਾ ਡਿਉੜੀ ਜਿਸ ‘ਤੇ ਫ਼ੌਜ ਦੀਆਂ ਗੋਲੀਆਂ ਅਤੇ ਗੋਲਿਆਂ ਦੇ ਨਿਸ਼ਾਨ ਹਨ, ਨੂੰ ਵੀ ਸੰਭਾਲਿਆ ਜਾਵੇਗਾ ।
ਅਜਿਹਾ ਕਰਨ ਨਾਲ ਆਉਣ ਵਾਲੀਆਂ ਪੀੜੀਆਂ ਸਮੇਂ ਵੀ ਭਾਰਤ ਸਰਕਾਰ ਵਲੋਂ ਕੀਤੇ ਹੱਥਾਂ ਨਾਲ ਕੀਤੀ ਵਧੀਕੀ ਬਾਰੇ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਹੀ ਸ਼ਹੀਦੀ ਗੈਲਰੀ ਤਿਆਰ ਕਰ ਕੇ ਕੌਮ ਨੂੰ ਸਮਰਪਿਤ ਕੀਤੀ ਜਾਵੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਵਿਚ ਸਥਿਤ ਇਤਿਹਾਸਕ ਖੂਹ ਦੀ ਵੀ ਮੁਰੰਮਤ ਕਰਵਾ ਕੇ ਇਸ ‘ਤੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ । ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਪ੍ਰਭਾਵਿਤ ਸਰੂਪ ਦੇ ਦਰਸ਼ਨ ਕਰ ਚੁੱਕੇ ਸਨ। ਬਾਅਦ ਵਿਚ ਹੋਈ ਬੈਠਕ ਵਿਚ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਬੈਠਕ ਵਿਚ ਇਸ ਸਰੂਪ ਦੀ ਦਰਸ਼ਨ ਸੰਗਤ ਨੂੰ ਬਣਾਉਣ ਦਾ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਮਿਲੀ ਮਨਜ਼ੂਰੀ, ਅਮਰਗੜ੍ਹ ਨੂੰ ਬਣਾਇਆ ਜਾਵੇਗਾ ਸਬ-ਤਹਿਸੀਲ