ਹੋਲੇ ਮੁਹੱਲੇ ਮੌਕੇ ਕੌਮ ਨੂੰ ਦਿੱਤੇ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਜਿਸ਼ ਤਹਿਤ ਐਸਜੀਪੀਸੀ ਦੇ ਦੋ ਟੁਕੜੇ ਕੀਤੇ ਗਏ ਹਨ। ਉਨ੍ਹਾਂ ਨੂੰ ਖਾਲਸੇ ਦੀ ਬਦਦੁਆ ਲੱਗੇਗੀ। ਉਨ੍ਹਾਂ ਕਿਹਾ ਜਿਸ ਤਰ੍ਹਾਂ ਐਸਜੀਪੀਸੀ ਦੇ ਦੋ ਟੁਕੜੇ ਕੀਤੇ ਗਏ ਹਨ, ਉਸੇ ਤਰ੍ਹਾਂ ਅਕਾਲ ਪੁਰਖ ਵੀ ਪਾਰਲੀਮੈਂਟ ਦੇ ਕਈ ਟੁਕੜੇ ਕਰੇਗਾ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਹਰਿਆਣੇ ਦੇ ਗੁਰਦੁਆਰਿਆਂ ‘ਤੇ ਕਬਜ਼ਾ ਨਹੀਂ ਸਗੋਂ ਸਰਕਾਰ ਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋ ਗਿਆ ਪਰ ਸਿੱਖਾਂ ਨੂੰ ਆਜ਼ਾਦੀ ਨਹੀਂ ਮਿਲੀ। ਸਿੱਖਾਂ ਦੀ ਸਭ ਤੋਂ ਵੱਡੀ ਪਾਰਲੀਮੈਂਟ ਉਤੇ ਹਮਲਾ ਹੋਇਆ ਹੈ ਤੇ ਜਿਨ੍ਹਾਂ ਨੇ ਸਿੱਖਾਂ ਦੀ ਪਾਰਲੀਮੈਂਟ ਦੇ ਟੁਕੜੇ ਕਰਨ ਦੀ ਕੋਸ਼ਿਸ਼ ਕੀਤੀ ਹੈ, ਹੁਣ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ।
ਇਹ ਵੀ ਪੜ੍ਹੋ : ਹੋਲਾ ਮਹੱਲਾ ਦੇਖਣ ਜਾ ਰਹੇ ਨੌਜਵਾਨ ਨਾਲ ਹਾਦਸਾ, ਟਰਾਲੇ ਨਾਲ ਟਕਰਾਈ ਬਾਈਕ, ਹੋਈ ਮੌ.ਤ
ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਮੌਕੇ ਮਨੀਕਰਨ ਸਾਹਿਬ ਵਿਖੇ ਵਾਪਰੀ ਘਟਨਾ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਦੇ ਕਤਲ ਕੀਤੇ ਜਾਣ ‘ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨ ਗਲਤ ਰਸਤੇ ਵੱਲ ਜਾ ਰਹੇ ਹਨ ਤੇ ਇਸ ਲਈ ਸਿੱਖਾਂ ਨੂੰ ਸੋਚਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: