ਅੰਮ੍ਰਿਤਸਰ ਵਿਚ 15 ਸਤੰਬਰ ਨੂੰ ਕਾਂਗਰਸ ਸਾਂਸਦ ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਚ ਪ੍ਰਬੰਧਕਾਂ ਨੇ ਸਿਰੋਪਾ ਪਹਿਨਾ ਕੇ ਸਨਮਾਨਿਤ ਕੀਤਾ। ਸਿਰੋਪਾ ਦੇਣ ਦੇ ਬਾਅਦ ਵਿਵਾਦ ਖੜ੍ਹਾ ਹੋ ਗਿਆ। ਵੱਖ-ਵੱਖ ਜਥੇਬੰਦੀਆਂ ਨੇ ਇਸ ‘ਤੇ SGPC ਦੇ ਸਾਹਮਣੇ ਇਤਰਾਜ਼ ਪ੍ਰਗਟਾਇਆ।
SGPC ਨੇ ਜਾਂਚ ਕਮੇਟੀ ਬਿਠਾਈ ਸੀ ਤੇ ਹੁਣ ਰਾਹੁਲ ਗਾਂਧੀ ਨੂੰ ਸਿਰਪਾਓ ਦੇਣ ਦੇ ਮਾਮਲੇ ‘ਚ SGPC ਨੇ ਵੱਡਾ ਐਕਸ਼ਨ ਲਿਆ ਹੈ। ਸਿਰਪਾਓ ਦੇਣ ਵਾਲਿਆਂ ‘ਤੇ ਗਾਜ ਡਿੱਗੀ ਹੈ। ਮੈਨੇਜਰ, ਗ੍ਰੰਥੀ ਸਿੰਘ, ਕਥਾਵਾਚਕ ਤੇ ਸੇਵਾਦਾਰ ਨੂੰ ਸਸਪੈਂਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ ਸੇਵਾਦਾਰਾਂ ਨੂੰ ਲੱਗਿਆ ਕ.ਰੰ.ਟ, 1 ਦੀ ਮੌਤ, 3 ਜ਼ਖਮੀ
ਦੱਸ ਦੇਈਏ ਕਿ ਜਿਸ ਸਮੇਂ ਰਾਹੁਲ ਗਾਂਧੀ ਨੂੰ ਸਿਰੋਪਾ ਦਿੱਤਾ ਗਿਆ ਸੀ ਉਸ ਮੌਕੇ ਰਾਹੁਲ ਗਾਂਧੀ ਦੇ ਨਾਲ ਗੁਰਜੀਤ ਔਜਲਾ ਤੇ ਰਾਜਾ ਵੜਿੰਗ ਵੀ ਉਨ੍ਹਾਂ ਨਾਲ ਮੌਜੂਦ ਸਨ। SGPC ਆਗੂ ਦਿਲਬਾਗ ਸਿੰਘ ਵਿਰਕ ਨੇ ਸਵਾਲ ਖੜ੍ਹੇ ਕੀਤੇ ਸਨ ਕਿ ਰਾਹੁਲ ਗਾਂਧੀ ਨੂੰ ਇਹ ਸਿਰੋਪਾਓ ਕਿਸ ਦੇ ਕਹਿਣ ‘ਤੇ ਦਿੱਤਾ ਗਿਆ ਕਿਉਂਕਿ ਜਦੋਂ ਉਨ੍ਹਾਂ ਨੂੰ ਇਹ ਸਿਰੋਪਾਓ ਜਾ ਰਿਹਾ ਸੀ ਉਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਦੇ ਸਾਥੀ ਵੀ ਮੌਕੇ ‘ਤੇ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
























