ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੀ ਭਾਰਤੀ ਹਮਰੁਤਬਾ ਨਰਿੰਦਰ ਮੋਤੀ ਨੂੰ ਚਿੱਠੀ ਲਿਖ ਕੇ ਦੋਹਾਂ ਦੇਸ਼ਾਂ ਵਿਚਾਲੇ ਸਾਰਥਕ ਸੰਬੰਧਾਂ ਦੀ ਵਕਾਲਤ ਕੀਤੀ ਹੈ। ਇਸ ਘਟਨਾਕ੍ਰਮ ਦੀ ਜਾਣਕਾਰੀ ਰਖਣ ਵਾਲੇ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸ਼ਰੀਫ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ‘ਤੇ ਪੀ.ਐੱਮ. ਮੋਦੀ ਵੱਲੋਂ ਭੇਜੇ ਗਏ ਵਧਾਈ ਸੰਦੇਸ਼ ਦੇ ਜਵਾਬ ਵਿੱਚ ਸ਼ਰੀਫ ਦੀ ਇਹ ਚਿੱਠੀ ਸ਼ਨੀਵਾਰ ਨੂੰ ਆਈ ਹੈ। ਕੁਝ ਦਿਨ ਪਹਿਲਾਂ ਆਪਣੀ ਚਿੱਠੀ ਵਿੱਚ ਮੋਦੀ ਨੇ ਸ਼ਰੀਫ ਨੂੰ ਕਿਹਾ ਸੀ ਕਿ ਭਾਰਤ ਆਪਣੇ ਗੁਆਂਢੀ ਪਾਕਿਸਤਾਨ ਨਾਲ ਸਰੰਚਨਾਤਮਕ ਸਬੰਧਾਂ ਦਾ ਚਾਹਵਾਨ ਹੈ।
ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਬੇਦਖਲ ਕੀਤੇ ਜਾਣ ਦੇ ਅਗਲੇ ਦਿਨ ਸ਼ਰੀਫ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਚੁਣਿਆ ਗਆ ਸੀ। ਪੀ.ਐੱਮ. ਮੋਦੀ ਨੇ ਟਵੀਟ ਕਰਕੇ ਸ਼ਰੀਫ ਨੂੰ ਵਧਾਈ ਵੀ ਦਿੱਤੀ ਸੀ ਤੇ ਕਿਹਾ ਸੀ ਕਿ ਭਾਰਤ ਅੱਤਵਾਦ ਮੁਕਤ ਇਲਾਕੇ ਵਿੱਚ ਸ਼ਾਂਤੀ ਤੇ ਸਥਾਈ ਹਾਲਾਤਾਂ ਦਾ ਚਾਹਵਾਨ ਹੈ। ਉਨ੍ਹਾਂ ਦੇ ਵਧਾਈ ਸੰਦੇਸ਼ ਦੇ ਜਵਾਬ ਵਿੱਚ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ, ਭਾਰਤ ਦੇ ਨਾਲ ਸ਼ਾਂਤਪੂਰਨ ਤੇ ਸਹਿਯੋਗ ਵਾਲੇ ਸਬੰਧ ਚਾਹੁੰਦਾ ਹੈ।
ਪਾਕਿਸਤਾਨ ਦੇ ਪੀ.ਐੱਮ. ਨੇ ਟਵੀਟ ਕੀਤਾ ਕਿ ਸ਼ੁਭਕਾਮਨਾਵਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ। ਜੰਮੂ ਤੇ ਕਸ਼ਮੀਰ ਸਣੇ ਰਹਿੰਦੇ ਵਿਵਾਦਾਂ ਦਾ ਸ਼ਾਂਤੀ ਨਾਲ ਹੱਲ ਅਟਲ ਹੈ। ਅੱਤਵਾਦ ਨਾਲ ਸੰਘਰਸ਼ ਵਿੱਚ ਪਾਕਿਸਤਾਨ ਦਾ ਬਲਿਦਾਨ ਵੀ ਜਗ ਜ਼ਾਹਿਰ ਹੈ। ਆਓ ਸ਼ਾਂਤੀ ਸਥਾਪਿਤ ਕਰੀਏ ਤੇ ਆਪਣੇ ਲੋਕਾਂ ਦੇ ਸਮਾਜਿਕ-ਆਰਥਿਕ ਵਿਕਾਸ ਵੱਲ ਧਿਆਨ ਦੇਈਏ।
ਮਿਲੀ ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ ਵਿੱਚ ਸ਼ਰੀਫ਼ ਨੇ ਕਸ਼ਮੀਰ ਸਣੇ ਸਾਰੇ ਪੈਂਡਿੰਗ ਮੁੱਦਿਆਂ ਦੇ ਹੱਲ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ, ਭਾਰਤ ਦੇ ਨਾਲ ਸ਼ਾਂਤੀਪੂਰਨ ਤੇ ਸਹਿਯੋਗੀ ਸੰਬੰਧਾਂ ਦਾ ਪੱਖਧਰ ਹੈ। ਭਾਰਤ ਇਹ ਕਹਿੰਦਾ ਰਿਹਾ ਹੈ ਕਿ ਉਹ ਗੁਆਂਢੀ ਦੇਸ਼ ਪਾਕਿਸਤਾਨ ਦੇ ਨਾਲ ਆਮ ਗੁਆਂਢੀ ਵਾਂਗ ਰਿਸ਼ਤੇ ਚਾਹੁੰਦਾ ਹੈ, ਪਰ ਇਸ ਤਰ੍ਹਾਂ ਦੇ ਸੰਬੰਧ ਲਈ ਅੱਤਵਾਦ ਮੁਕਤ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਇਸਲਾਮਾਬਾਦ ਦੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”