ਪੰਜਾਬ ਵਿੱਚ ਇੱਕ ਵੱਡੀ ਸਿਆਸੀ ਹਲਚਲ ਚੱਲ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਵੱਲੋਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿੱਚ ਸ਼ਾਮਲ ਹੁੰਦਿਆਂ ਹੀ ਨਵੀਂ ਮੁਸੀਬਤ ਆ ਗਈ ਹੈ। ਦਰਅਸਲ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਸਬੰਧੀ ਜਲੰਧਰ ਸਿਟੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ ਰਿਪੋਰਟ ਲਿਖ ਕੇ ਭੇਜ ਦਿੱਤੀ ਗਈ ਹੈ, ਜਿਸ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੀਤਲ ਅਤੇ ਉਸਦੇ ਕਰੀਬੀ ਇੱਕ ਕੋਰੀਅਰ ਕੰਪਨੀ ਰਾਹੀਂ ਜਲੰਧਰ ਤੋਂ ਅਫੀਮ ਦੀ ਸਪਲਾਈ ਵਿੱਚ ਸ਼ਾਮਲ ਹਨ। ਪੁਲਿਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ‘ਚ ਅੰਗੁਰਲ ਵੱਲੋਂ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਸੀ। ਹਾਲਾਂਕਿ ਇਸ ਸਬੰਧੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੋ ਸਾਲ ਬਾਅਦ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਇੰਟਰਨੈਸ਼ਨਲ ਡਰੱਗਸ ਚੇਨ ਨਾਲ ਜੁੜੇ ਯੂਕੇ ਵਿਚ ਬੈਠੇ ਡਰੱਗ ਸਮੱਗਲਰ ਮਨੀ ਠਾਕੁਰ ਨਾਲ ਸ਼ੀਤਲ ਅੰਗੁਰਾਲ ਦੀ ਫੋਟੋ ਸਾਹਮਣੇ ਆਈ ਹੈ ਹੈ। ਇਸ ਦੇ ਆਧਾਰ ’ਤੇ ਥਾਣਾ ਸਿਟੀ ਪੁਲਿਸ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸ਼ੀਤਲ ਨੂੰ ਜਲਦੀ ਹੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।
ਦੱਸ ਦੇਈਏ ਕਿ ਮਾਰਚ ਮਹੀਨੇ ਵਿੱਚ ਜਲੰਧਰ ਪੁਲਿਸ ਵੱਲੋਂ ਇੱਕ ਅੰਤਰਰਾਸ਼ਟਰੀ ਡਰੱਗ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਸੀ, ਜਿਸਦਾ ਸਰਗਣਾ ਮਨੀਸ਼ ਉਰਫ ਮਨੀ ਠਾਕੁਰ ਹੈ। ਜੋ ਇਸ ਸਮੇਂ ਯੂ.ਕੇ. ਵਿਚ ਬੈਠਾ ਹੋਇਆ ਹੈ ਤੇ ਇਹ ਸਾਰਾ ਗੈਂਗ ਉਥੋਂ ਹੀ ਚੱਲ ਰਿਹਾ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਦੋਂ ਮਨੀ ਠਾਕੁਰ ਦੀ ਅੰਤਰਰਾਸ਼ਟਰੀ ਡਰੱਗਜ਼ ਚੇਨ ਟੁੱਟਣ ਲੱਗੀ ਤਾਂ ਸ਼ੀਤਲ ਨੇ ਸੀਪੀ ਸਵਪਨ ਸ਼ਰਮਾ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਹਾਲਾਂਕਿ ਸਿਟੀ ਪੁਲਿਸ ਨੇ ਅੰਗੁਰਾਲ ਦੀ ਗੱਲ ਨਹੀਂ ਸੁਣੀ ਅਤੇ ਇੱਕ-ਇੱਕ ਕਰਕੇ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਕਰੀਬ 29 ਕਿਲੋ ਅਫੀਮ ਵੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : AAP ਦੀ ‘ਕੇਜਰੀਵਾਲ ਨੂੰ ਅਸ਼ੀਰਵਾਦ’ ਕੈਂਪੇਨ ਅੱਜ ਤੋਂ ਸ਼ੁਰੂ, ਪਤਨੀ ਸੁਨੀਤਾ ਨੇ ਜਾਰੀ ਕੀਤਾ WhatsApp ਨੰਬਰ
ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਵਿਧਾਇਕ ਅੰਗੁਰਾਲ ਨੇ ਇਸ ਸਬੰਧੀ ਸੀਐਮ ਮਾਨ ਨਾਲ ਸੰਪਰਕ ਕੀਤਾ ਤਾਂ ਸੀਐਮ ਮਾਨ ਨੇ ਉਕਤ ਕੰਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਅੰਗੁਰਾਲ ਆਪਣੀ ਪਾਰਟੀ ਤੋਂ ਨਾਰਾਜ਼ ਸਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਸੀਐਮ ਮਾਨ ਵੱਲੋਂ ਅੰਗੁਰਾਲ ਨੂੰ ਝਾੜ ਵੀ ਪਾਈ ਗਈ ਸੀ। ਕੁਝ ਦਿਨਾਂ ਬਾਅਦ ਵਿਧਾਇਕ ਅੰਗੁਰਲ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਇਕ ਵੱਡੇ ਮੀਡੀਆ ਗਰੁੱਪ ਨਾਲ ਗੱਲਬਾਤ ਕਰਦਿਆਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮੇਰੇ ‘ਤੇ ਲੱਗੇ ਸਾਰੇ ਦੋਸ਼ ਗਲਤ ਹਨ। ਮਨੀ ਨਾਲ ਮੇਰਾ ਕੋਈ ਨਿੱਜੀ ਸਬੰਧ ਨਹੀਂ ਹੈ। ਉਹ ਮੈਨੂੰ ਜਾਣਦਾ ਸੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੇਰੀ ਮਦਦ ਕਰਦਾ ਸੀ, ਜਿਸ ਤੋਂ ਬਾਅਦ ਉਹ ਵਿਦੇਸ਼ ਚਲਾ ਗਿਆ।
ਇਹ ਵੀ ਪੜ੍ਹੋ : ਮੰਡੀ ‘ਚ ਕੰਗਨਾ ਦਾ ਪਹਿਲਾ ਰੋਡ ਸ਼ੋਅ, ਕਿਹਾ- ‘ਮੈਂ ਕੋਈ ਹੀਰੋਇਨ ਜਾਂ ਸਟਾਰ ਨਹੀਂ, ਤੁਹਾਡੀ ਧੀ-ਭੈਣ ਹਾਂ’
ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਵਿਦੇਸ਼ ਵਿੱਚ ਕੀ ਕਰ ਰਿਹਾ ਹੈ। ਉਸ ਨੇ ਨਾ ਸਿਰਫ ਮੇਰੀ ਮਦਦ ਕੀਤੀ ਸਗੋਂ ਕਈ ਮੰਤਰੀਆਂ ਦੀ ਮਦਦ ਕੀਤੀ ਹੈ। ਜਲਦੀ ਹੀ ਉਨ੍ਹਾਂ ਦੀ ਫੋਟੋ ਪੁਲਿਸ ਨੂੰ ਦਿਵਾਂਗਾ। ਫਿਰ ਦੇਖਦੇ ਹਾਂ ਕਿ ਪੁਲਿਸ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਦੀ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -: