ਹਲਕਾ ਲੰਬੀ ਤੋਂ ਸ਼ੁਰੂਆਤੀ ਰੁਝਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਗੇ ਹਨ। ਦੱਸ ਦਈਏ ਕਿ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਹਨ। ਉਹ ਇਸ ਸਮੇਂ 94ਵੇਂ ਸਾਲਾਂ ਦੇ ਹਨ। ਉਹ 1969 ਤੋਂ 1985 ਤੱਕ ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਪੰਜ ਵਾਰ ਵਿਧਾਨ ਸਭਾ ਚੋਣ ਜਿੱਤੇ। ਉਹ 1997 ਤੋਂ 2017 ਤੱਕ ਪੰਜ ਵਾਰ ਲੰਬੀ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।
ਵੀਡੀਓ ਲਈ ਕਲਿੱਕ ਕਰੋ -: