ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੀਤੀ ਗਈ ਕੋਰ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਚ ਹੋਵੇਗੀ। ਮੀਟਿੰਗ ਦੀ ਅਗਵਾਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਵਿਚ ਤੈਅ ਕੀਤਾ ਜਾਵੇਗਾ ਕਿ ਭਵਿੱਖ ਵਿਚ ਪਾਰਟੀ ਲੋਕਾਂ ਦੇ ਵਿਚ ਕਿਵੇਂ ਜਾਏਗੀ। ਨਾਲ ਹੀ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਮੰਥਨ ਕੀਤਾ ਜਾਵੇਗਾ। ਲੁਧਿਆਣਾ ਉਪ ਚੋਣਾਂ ਦੇ ਨਤੀਜਿਆਂ ‘ਤੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਮਜੀਠੀਆ ਨੂੰ ਹਿਮਾਚਲ ਲੈ ਕੇ ਜਾਵੇਗੀ ਵਿਜੀਲੈਂਸ, ਪੰਜਾਬ ਤੇ ਹਿਮਾਚਲ ‘ਚ ਸਥਿਤ ਟਿਕਾਣਿਆਂ ਦੀ ਕੀਤੀ ਜਾਵੇਗੀ ਜਾਂਚ
ਮੀਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪੋਸਟ ਪਾ ਕੇ ਲਿਖਿਆ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਿਹਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਵਿਚ ਪਾਰਟੀ ਦੀ ਨਵ-ਨਿਯੁਕਤ ਕੋਰਟ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਇਸ ਬੈਠਕ ਵਿਚ ਮੌਜੂਦਾ ਸਿਆਸੀ ਹਾਲਾਤ ‘ਤੇ ਵਿਸਤਾਰ ਨਾਲ ਚਰਚਾ ਕੀਤੀ ਜਾਵੇਗੀ ਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























