ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਖਿਲਾਫ ਚੱਲ ਰਹੇ ਤੇਜ਼ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜਾਂ ਦੀ ਸੰਯੁਕਤ ਬੈਠਕ ਬੁਲਾਈ ਗਈ ਹੈ।
ਇਹ ਬੈਠਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਹੋਵੇਗੀ। ਦੂਜੇ ਪਾਸੇ ਪਾਰਟੀ ਨੇ 18 ਜਨਰਲ ਸਕੱਤਰਾਂ ਦੀ ਨਿਯੁਕਤੀ ਵੀ ਕੀਤੀ ਹੈ, ਜਿਸ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਓਵਰਸਪੀਡ ਗੱਡੀ ਨੇ ਬਾਈਕ ਸਵਾਰ ਭੈਣ-ਭਰਾ ਨੂੰ ਮਾਰੀ ਟੱ.ਕ.ਰ, ਦੋਵਾਂ ਦੇ ਮੌਕੇ ‘ਤੇ ਮੁੱ.ਕੇ ਸਾ/ਹ
ਦੱਸ ਦੇਈਏ ਕਿ ਲੈਂਡ ਪੂਲਿੰਗ ਖਿਲਾਫ ਅਕਾਲੀ ਦਲ ਨੇ ਲੁਧਿਆਣਾ ਚੋਣਾਂ ਸਮੇਂ ਹੀ ਸੰਘਰਸ਼ ਦਾ ਐਲਾਨ ਕਰ ਦਿੱਤਾਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੁਧਿਆਣਾ ਤੋਂ ਹੀ ਆਪਣੀ ਰੈਲੀਆਂ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਬਾਅਦ ਉਹ ਮੋਹਾਲੀ, ਲੁਧਿਆਣਾ ਸਣੇ ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿਚ ਰੈਲੀਆਂ ਕਰ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤਕ ਸਰਕਾਰ ਪਾਲਿਸੀ ਵਾਪਸ ਨਹੀਂ ਲੈਂਦੀ, ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
























