ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਆਏ ਦਿਨ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਅਜਿਹਾ ਹੀ ਇਕ ਮਾਮਲਾ ਮੋਗੀ ਅਧੀਨ ਆਉਂਦੇ ਧਰਮਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਵਿਜੀਲੈਂਸ ਨੇ ਐੱਸਐੱਚਓ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐੱਸਐੱਚਓ ਗੁਰਦੀਪ ਭੁੱਲਰ ਟਰਾਲਾ ਚੋਰੀ ਦੇ ਮਾਮਲੇ ਵਿਚ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਜਿਸ ਦਾ ਸੌਦਾ 10 ਹਜ਼ਾਰ ਵਿਚ ਤੈਅ ਹੋਇਆ ਸੀ। ਉਕਤ ਕਾਰਵਾਈ ਨੂਰਪੁਰ ਹਕੀਮਾਂ ਦੇ ਸਾਬਕਾ ਸਰਪੰਚ ਦੀ ਸ਼ਿਕਾਇਤ ਦੇ ਬਾਅਦ ਹੋਈ ਹੈ। ਫਿਲਹਾਲ ਵਿਜੀਲੈਂਸ ਨੇ ਇੰਸਪੈਕਟਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: