ਫਿਰੋਜ਼ਪੁਰ ਦੇ ਗੁਰੂਹਰਸਹਾਏ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਫਿਰੋਜ਼ਪੁਰ ਦੇ ਐੱਸਐੱਚਓ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਦੇ ਐੱਸਐੱਚਓ ਭੁਪਿੰਦਰ ਸਿੰਘ ਸਿੱਧੂ ਸਣੇ 3 ਹੋਰ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤੇ ਜਾਣ ਦੀ ਖਬਰ ਹੈ।
ਇਹ ਵੀ ਪੜ੍ਹੋ : DGP ਚੰਡੀਗੜ੍ਹ ਦਾ ਹੋਇਆ ਤਬਾਦਲਾ, IPS ਰਾਜ ਕੁਮਾਰ ਸਿੰਘ ਨੂੰ ਸੌਂਪਿਆ ਗਿਆ ਡੀਜੀਪੀ ਦਾ ਚਾਰਜ
ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਇਕ ਵਿਅਕਤੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਦੋਸ਼ ਲੱਗੇ ਹਨ। ਸ਼ਿਕਾਇਤ ਮਿਲਣ ਮਗਰੋਂ ਸਹੀ ਪਾਏ ਜਾਣ ‘ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਨੌਜਵਾਨ ਨੂੰ ਗਲਤ ਤਰੀਕੇ ਨਾਲ ਥਾਣੇ ਵਿਚ ਕਿਉਂ ਰੱਖਿਆ ਗਿਆ ਹੈ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗਾਜ਼ ਡਿੱਗੀ ਹੈ ਤੇ ਇਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਾਰੇ ਮਾਮਲੇ ਦੀ ਜਾਣਕਾਰੀ ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
