ਮਾਨਸਾ ਦੇ ਬੋਹਾ ਕਸਬੇ ਦੇ ਐੱਸਐੱਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਪਤਾ ਲੱਗਾ ਕਿ ਐੱਸਐੱਚਓ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਤੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ।
ਸਸਪੈਂਡ ਐੱਸਐੱਚਓ ਦੀ ਪਛਾਣ ਜਗਦੇਵ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਡੀਐੱਸਪੀ ਬੁਢਲਾਡਾ ਨੂੰ ਭੇਜਿਆ ਗਿਆ ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵੱਲੋਂ ਸ਼ਿਕਾਇਤ ਭੇਜੀ ਗਈ। ਸ਼ਿਕਾਇਤ ਦੇ ਆਧਾਰ ਉਤੇ DSP ਬੁਢਲਾਡਾ ਵੱਲੋਂ ਇੰਸਪੈਕਟਰ ਜਗਦੇਵ ਸਿੰਘ ਨੂੰ ਫੌਰੀ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ। ਸ਼ਿਕਾਇਤ ਦੇ ਤੱਥਾਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਕੇਜਰੀਵਾਲ ਦਾ ਦਾਅਵਾ-“ਸਰਕਾਰੀ ਸਕੂਲਾਂ ਦੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਆ ਰਹੇ ਹਨ ਨਤੀਜੇ’
ਜੇਕਰ ਕੋਈ ਹੋਰ ਤੱਥ ਵੀ ਸਾਹਮਣੇ ਆਇਆ ਤਾਂ ਉਸ ਆਧਾਰ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਜਲਦ ਹੀ ਐੱਸਐੱਸਪੀ ਮਾਨਸਾ ਨੂੰ ਰਿਪੋਰਟ ਭੇਜੀ ਜਾਵੇਗੀ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –