ਸਤਲੁਜ ਦਰਿਆ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਲੁਧਿਆਣਾ ਦਿਹਾਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਥਾਣਾ ਸਿੱਧਵਾਂ ਬੇਟ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਇਹ ਕਾਰਵਾਈ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਇੰਸਪੈਕਟਰ ਦਲਜੀਤ ਸਿੰਘ ਨੇ ਨਾਜਾਇਜ਼ ਮਾਈਨਿੰਗ ਵਿਚ ਫੜੇ ਗਏ ਟਰੱਕ ਨੂੰ ਛੱਡ ਦਿੱਤਾ ਸੀ।
ਡੀਐੱਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਹੁਣੇ ਜਿਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਸਤਲੁਜ ਦਰਿਆ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਭਰੇ ਟਿੱਪਰ ਨੂੰ ਕਾਬੂ ਕਰਕੇ ਥਾਣਾ ਸਿੱਧਵਾਂ ਬੇਟ ਪੁਲਿਸ ਦੇ ਹਵਾਲੇ ਕੀਤਾ ਸੀ ਪਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਸੌਂਪੇ ਗਏ ਟਿੱਪਰ ਨੂੰ ਸਿੱਧਵਾਂ ਬੇਟ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਛੱਡ ਦਿੱਤਾ।
ਸੂਚਨਾ ਮਿਲਣ ਦੇ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਇਸਦੀ ਸ਼ਿਕਾਇਤ ਲੁਧਿਆਣਾ ਦਿਹਾਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ। ਜਾਂਚ ਦੇ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਸਹੀ ਪਾਈ ਗਈ। ਇਸੇ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਿੱਧਵਾਂ ਬੇਟ ਦੇ ਪੁਲਿਸ ਸਟੇਸ਼ਨ ਦੇ ਐੱਸਐੱਚਓ ਦਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਿਭਾਗ ਨੇ SHO ਖਿਲਾਫ ਹੁਣ ਤੱਕ ਮਿਲੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੇ ਨਾਲ ਹੀ ਕਈ ਪੁਰਾਣੀਆਂ ਫਾਈਲਾਂ ਦੀ ਵੀ ਜਾਂਚ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”