ਪੰਜਾਬੀ ਦਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮੰਗਲਵਾਰ ਨੂੰ ਮੁਲਜ਼ਮਾਂ ਤੋਂ ਪਤਾ ਲੱਗਾ ਸੀ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਸਰਹੱਦ ਪਾਰ ਤੋਂ ਸਪਲਾਈ ਕੀਤੇ ਗਏ ਸਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਦੋ ਮੁੱਖ ਸ਼ੂਟਰ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਪ੍ਰਿਅਵਰਤ ਉਰਫ਼ ਫ਼ੌਜੀ ਕਸ਼ਿਸ਼ ਉਰਫ਼ ਕੁਲਦੀਪ ਅਤੇ ਕੇਸ਼ਵ ਕੁਮਾਰ ਨੂੰ 4 ਜੁਲਾਈ ਤੱਕ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ 14 ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਹ ਗ੍ਰਿਫਤਾਰੀਆਂ 19 ਜੂਨ ਨੂੰ ਕੱਛ, ਗੁਜਰਾਤ ਵਿੱਚ ਕੀਤੀਆਂ ਗਈਆਂ ਸਨ। ਪੁਲਿਸ ਨੇ ਦੋਸ਼ੀਆਂ ਕੋਲੋਂ ਪਿਸਤੌਲ, 50 ਰੌਂਦ, ਅੱਠ ਉੱਚ ਵਿਸਫੋਟਕ ਗ੍ਰੇਨੇਡ ਅਤੇ ਗ੍ਰੇਨੇਡ ਲਾਂਚਰ ਅਤੇ ਨੌਂ ਇਲੈਕਟ੍ਰਿਕ ਡੈਟੋਨੇਟਰਾਂ ਸਮੇਤ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਸੀ।
ਜਾਣਕਾਰੀ ਮੁਤਾਬਕ ਮੁਲਜ਼ਮਾਂ ਵਿੱਚ ਪ੍ਰਿਅਵਰਤ (26) ਸ਼ਾਮਲ ਹੈ, ਜੋ ਕਿ ਮਾਡਿਊਲ ਹੈੱਡ ਸੀ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਘਟਨਾ ਵੇਲੇ ਟੀਮ ਦੀ ਅਗਵਾਈ ਕਰ ਰਿਹਾ ਸੀ।
ਪ੍ਰਿਅਵਰਤ ਪਹਿਲਾਂ ਵੀ 2 ਕਤਲ ਕੇਸਾਂ ਵਿੱਚ ਸ਼ਾਮਲ ਰਿਹਾ ਹੈ। ਉਸਨੂੰ 2015 ਵਿੱਚ ਸੋਨੀਪਤ ਦੇ ਇੱਕ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 2021 ਵਿੱਚ ਸੋਨੀਪਤ ਦੇ ਇੱਕ ਹੋਰ ਕਤਲ ਕੇਸ ਵਿੱਚ ਲੋੜੀਂਦਾ ਸੀ। ਕਤਲ ਤੋਂ ਪਹਿਲਾਂ ਉਹ ਫਤਿਹਗੜ੍ਹ ਦੇ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਫੁਟੇਜ ‘ਚ ਨਜ਼ਰ ਆ ਰਿਹਾ ਸੀ।
ਦੂਜੇ ਫੜੇ ਗਏ ਵਿਅਕਤੀ ਦੀ ਪਛਾਣ ਕਸ਼ਿਸ਼ (24) ਵਜੋਂ ਹੋਈ ਹੈ ਜੋ ਕਿ ਇੱਕ ਨਾਮਜ਼ਦ ਸ਼ੂਟਰ ਵੀ ਹੈ ਅਤੇ ਪੈਟਰੋਲ ਪੰਪ ਫਤਿਹਗੜ੍ਹ ਦੇ ਸੀਸੀਟੀਵੀ ਫੁਟੇਜ ਤੋਂ ਵੀ ਉਸ ਦੀ ਪਛਾਣ ਹੋਈ ਹੈ। ਉਹ 2021 ਵਿੱਚ ਹਰਿਆਣਾ ਦੇ ਝੱਜਰ ਕੇਸ ਵਿੱਚ ਲੋੜੀਂਦਾ ਮੁਲਜ਼ਮ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਪਰਦਾ
ਤੀਸਰਾ ਗ੍ਰਿਫਤਾਰ ਮੁਲਜ਼ਮ ਕੇਸ਼ਵ ਕੁਮਾਰ (29) ਨੇ ਗੋਲੀਬਾਰੀ ਤੋਂ ਤੁਰੰਤ ਬਾਅਦ ਸ਼ੂਟਰਾਂ ਨੂੰ ਇੱਕ ਗੱਡੀ ਮੁਹੱਈਆ ਕਰਵਾਈ ਸੀ। ਕੁਮਾਰ ਨੂੰ 2020 ਵਿੱਚ ਬਠਿੰਡਾ, ਪੰਜਾਬ ਵਿੱਚ ਇੱਕ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੰਜਾਬ ਵਿੱਚ ਫਿਰੌਤੀ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ ਹੋਣ ਦਾ ਵੀ ਸ਼ੱਕ ਸੀ।