ਫਗਵਾੜਾ ਵਿਖੇ ਮਸ਼ਹੂਰ ਸ਼ਾਪਿੰਗ ਮਾਲ ਦੇ ਬਾਹਰ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ 2 ਗੱਡੀਆਂ ਵਿਚ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਫਾਇਰਿੰਗ ਕੀਤੀ ਗਈ। ਮਾਰਕੀਟ ਦੇ ਬਾਹਰ ਖੜ੍ਹੇ ਬਾਊਂਸਰ ਦੇ ਗੋਲੀ ਲੱਗੀ ਹੈ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੇ ਬਾਅਦ ਪੂਰੇ ਇਲਾਕੇ ਵਿਚ ਪੁਲਿਸ ਹੀ ਪੁਲਿਸ ਹੋ ਗਈ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਹਮਲਾਵਰਾਂ ਨੇ ਹਮਲਾ ਕਿਉਂ ਕੀਤਾ। ਉਥੇ ਮੌਜੂਦ ਲੋਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਜਿਸ ਥਾਂ ‘ਤੇ ਗੋਲੀ ਚੱਲੀ ਹੈ ਉਹ ਕਾਫੀ ਭੀੜ ਵਾਲੀ ਮਾਰਕੀਟ ਹੈ। ਰੋਜ਼ਾਨਾ ਸ਼ਾਮ ਨੂੰ ਵੱਡੀ ਗਿਣਤੀ ਵਿਚ ਲੋਕ ਇਥੇ ਸ਼ਾਪਿੰਗ ਕਰਨ ਲਈ ਆਏ ਹਨ। ਪਤਾ ਲੱਗਾ ਹੈ ਕਿ ਹਮਲਾਵਰ ਥਾਰ ਤੇ i20 ਗੱਡੀ ਵਿਚ ਆਏ ਸਨ ਤੇ ਉਨ੍ਹਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਾਲਾਂਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪੁਰਾਣੀ ਰੰਜਿਸ਼ ਕਰਕੇ ਹਮਲਾ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























