Shots fired outside the house : ਫ਼ਰੀਦਕੋਟ ਵਿੱਚ ਕਾਂਗਰਸੀ ਵਿਧਾਇਕ ਦੇ ਘਰ ਦ ਬਾਹਰ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਰੋਡ ਸਥਿਤ ਕਾਂਗਰਸ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਬੀਤੇ ਸੋਮਵਾਰ ਸ਼ਾਮ ਕੁਝ ਸ਼ੱਕੀ ਵਿਅਕਤੀਆਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਇਸ ਫਾਇਰਿੰਗ ਵਿੱਚ ਫਿਲਹਾਲ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਆਈ ਹੈ। ਅਚਾਨਕ ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਵਿੱਚ ਸਨਸਨੀ ਫੈਲ ਗਈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਾਰਟੀ ਕਾਰ ਵਿੱਚ ਜਾ ਰਹੇ ਕੁਝ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ ਇਸ ਦੌਰਾਨ ਵਿਧਾਇਕ ਦੇ ਘਰ ਦੇ ਬਾਹਰ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਫਾਇਰਿੰਗ ਹੋਈ। ਪੁਲਿਸ ਨੇ ਇਹ ਗੱਲ ਤਾਂ ਮੰਨੀ ਹੈ ਕਿ ਫਾਇਰਿੰਗ ਕੀਤੀ ਗਈ ਹੈ ਪਰ ਇਹ ਗੋਲੀਬਾਰੀ ਪੁਲਿਸ ਵੱਲੋਂ ਕੀਤੀ ਗਈ ਜਾਂ ਫਿਰ ਦੋਸ਼ੀਆਂ ਵੱਲੋਂ ਇਹ ਸਪੱਸ਼ਟ ਕਰਨ ਲਈ ਤਿਆਰ ਨਹੀਂ ਹੈ। ਗੱਡੀ ਵਿੱਚੋਂ ਕੁਝ ਨਸ਼ਾ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।