ਨਵਾਂਸ਼ਹਿਰ ਦੀ ਤਹਿਸੀਲ ਬੰਗਾ ਦੇ ਪਿੰਡ ਹੈਬੋਵਾਲ ਤੋਂ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਸਰਪੰਚ ‘ਤੇ ਫਾਇਰਿੰਗ ਕੀਤੀ ਗਈ। 2 ਬਾਈਕ ਸਵਾਰ ਮੁੰਡਿਆਂ ਨੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ਖੇਤਾਂ ਵਿਚ ਪੱਠੇ ਲੈਣ ਲਈ ਗਿਆ ਸੀ ਤੇ ਇਸੇ ਦੌਰਾਨ ਕੰਮ ਕਰਦੇ ਸਰਪੰਚ ‘ਤੇ 2 ਬਾਈਕ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਉਨ੍ਹਾਂ ਵੱਲੋਂ ਕਈ ਫਾਇਰ ਕੀਤੇ ਗਏ ਜਿਨ੍ਹਾਂ ਵਿਚੋਂ 2 ਫਾਇਰ ਸਰਪੰਚ ਨੂੰ ਲੱਗੇ।
ਹਾਲਾਂਕਿ ਜਖਮੀ ਸਰਪੰਚ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਪਰ ਘਟਨਾ ਦੇ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਡੀਐੱਸਪੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























