ਪੰਜਾਬ ਦਾ ਮੁੱਖ ਮੰਤਰੀ ਬਦਲੇ ਜਾਣ ਤੋਂ ਬਾਅਦ ਵੀ ਕਾਂਗਰਸ ਵਿੱਚ ਕਾਟੋ-ਕਲੇਸ਼ ਅਜੇ ਵੀ ਖਤਮ ਨਹੀਂ ਹੋ ਰਿਹਾ ਹੈ, ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਪ੍ਰੈੱਸ ਕਾਨਫਰੰਸ ਸੱਦੀ ਹੈ, ਜਿਸ ਵਿੱਚ ਉਹ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ, ਇਸੇ ਵਿਚਾਲੇ ਕਾਂਗਰਸ ਹਾਈਕਮਾਨ ਨੇ ਜਨਰਲ ਸਕੱਤਰਾਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਨੂੰ ਮੀਟਿੰਗ ਲਈ ਸੱਦਿਆ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਇਹ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਅਤੇ ਹਰੀਸ਼ ਚੌਧਰੀ ਮੀਟਿੰਗ ਵਿੱਚ ਪਹੁੰਚ ਚੁੱਕੇ ਹਨ। ਇਸ ਮੀਟਿੰਗ ਵਿੱਚ ਪੰਜਾਬ ਸਣੇ 5 ਸੂਬਿਆਂ ਦੇ ਇੰਚਾਰਜ ਤੇ ਮੁਖੀ ਸ਼ਾਮਲ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਦੱਸ ਦੇਈਏ ਕਿ ਚੰਨੀ ਨਾਲ ਵਿਵਾਦ ਤੋਂ ਬਾਅਦ ਨਵਜੋਤ ਸਿੱਧੂ ਪਹਿਲੀ ਵਾਰ ਸੋਨੀਆ ਗਾਂਧੀ ਦਾ ਸਾਹਮਣਾ ਕਰ ਰਹੇ ਹਨ। ਸਿੱਧੂ ਹੁਣ ਵੀ ਮੁੱਖ ਮੰਤਰੀ ਚੰਨੀ ਤੋਂ ਨਾਰਾਜ਼ ਚੱਲ ਰਹੇ ਹਨ। ਕਿਸੇ ਨਾ ਕਿਸੇ ਬਹਾਨੇ ਉਹ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਣ ਲਈ ਤਿਆਰ ਰਹਿੰਦੇ ਹਨ, ਜਿਸ ਨਾਲ ਅਗਲੀਆਂ ਚੋਣਾਂ ਵਿੱਚ ਸੂਬੇ ਵਿੱਚ ਕਾਂਗਰਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਅਕਾਲੀ-ਬਸਪਾ ਅੱਜ ਮਿਲ ਕੇ ਕਰਨਗੇ ਰੈਲੀਆਂ, ਸਿੱਧੂ ਦੇ ਇਲਾਕੇ ‘ਚ ਵੀ ਗਰਜਣਗੇ ਸੁਖਬੀਰ
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰ ਚੁੱਕੇ ਹਨ। ਭਲਕੇ ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਸੱਦੀ ਹੈ। ਕੈਪਟਨ ਦੀ ਨਵੀਂ ਪਾਰਟੀ ਵੀ ਕਾਂਗਰਸ ਲਈ ਇੱਕ ਚੁਣੌਤੀ ਸਿੱਧ ਹੋ ਸਕਦੀ ਹੈ। ਕਾਂਗਰਸ ਪੰਜਾਬ ਵਿੱਚ ਸੀਐੱਮ ਚਿਹਰੇ ਨੂੰ ਲੈ ਕੇ ਵੀ ਦੁਚਿੱਤੀ ਵਿੱਚ ਹੈ। ਨਵੇਂ ਇੰਚਾਰਜ ਹਰੀਸ਼ ਚੌਧਰੀ ਵੀ ਇਸ ਗੱਲ ‘ਤੇ ਗੋਲਮੋਲ ਜਵਾਬ ਦੇ ਰਹੇ ਹਨ।