Sidhu apologized to Akal Takhat : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਖੰਡਾ ਸਾਹਿਬ ਦੇ ਨਿਸ਼ਾਨ ਵਾਲਾ ਸ਼ਾਲ ਪਹਿਨਣ ‘ਤੇ ਸਿੱਖ ਜਥੇਬੰਦੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸੀ। ਇਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ ਕੀਤੀ ਸੀ ਅਤੇ ਉਨ੍ਹਾਂ ਨੂੰ ਸਿੱਖਾਂ ਦੇ ਹਿਰਦੇ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗਣ ਲਈ ਕਿਹਾ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗੀ ਹੈ।
ਸਿੱਧੂ ਨੇ ਮਾਫੀ ਮੰਗਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਕਿਸੇ ਵੀ ਸਿੱਖ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ ਸਨ ਜੇਕਰ ਜਾਣੇ-ਅਣਜਾਨੇ ਅਜਿਹਾ ਹੋਇਆ ਹੈ ਤਾਂ ਉਹ ਸ੍ਰੀ ਅਕਾਲ ਤਖਤ, ਜੋ ਸਭ ਤੋਂ ਉੱਪਰ ਹੈ, ਤੋਂ ਇਸ ਲਈ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਸਿੱਖੀ ਦੇ ਸਤਿਕਾਰ ਵਜੋਂ ਪਗੜੀਆਂ, ਕੱਪੜਿਆਂ ‘ਤੇ ਸਿੱਖੀ ਦੇ ਨਿਸ਼ਾਨ ਪਹਿਨਦੇ ਹਨ ਅਤੇ ਇੱਥੋਂ ਤੱਕ ਕਿ ਮਾਣ ਨਾਲ ਟੈਟੂ ਤੱਕ ਬਣਵਾਉਂਦੇ ਹਨ, ਮੈਂ ਵੀ ਮੈਂ ਵੀ ਇਕ ਨਿਮਰ ਸਿੱਖ ਵਜੋਂ ਉਹ ਸ਼ਾਲ ਪਹਿਨਿਆ ਸੀ, ਜੋਕਿ ਜਾਣ-ਬੁੱਝ ਕੇ ਨਹੀਂ ਕੀਤਾ ਗਿਆ ਸੀ।
ਦਰਅਸਲ, ਸਿੱਧੂ ਹਲਕਾ ਸ਼ਾਹਕੋਟ ਦੇ ਪਿੰਡ ਸੰਧਾਵਾਲ ਵਿਖੇ ਕਿਸਾਨਾਂ ਨੂੰ ਐਮਐਸਪੀ ਬਾਰੇ ਜਾਗਰੂਕ ਕਰਨ ਲਈ ਆਏ ਸਨ। ਉਨ੍ਹਾਂ ਨੇ ਰੁਮਾਲਾ ਸਾਹਿਬ ਦੀ ਤਰ੍ਹਾਂ ਸ਼ਾਲ ਪਹਿਨੀ ਹੋਈ ਸੀ। ਇਸ ਤੇ ਖੰਡਾ ਅਤੇ ਓਂਕਾਰ ਛਪੇ ਹੋਏ ਸਨ। ਉਸ ਦੀ ਇਹ ਤਸਵੀਰ ਇੰਟਰਨੈੱਟ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ’ ਤੇ ਲੋਕ ਵੱਖ-ਵੱਖ ਤਰੀਕਿਆਂ ਨਾਲ ਟਿੱਪਣੀਆਂ ਕਰ ਰਹੇ ਹਨ। ਇਸ ‘ਤੇ ਸਿੱਧੂ ਉੱਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਏ ਜਾਣ ਦੇ ਦੋਸ਼ ਲਗਾਏ ਜਾ ਰਹੇ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਧੂ ਦੀਆਂ ਕਾਰਵਾਈਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸਿੱਧੂ ਨੂੰ ਬਿਨਾਂ ਸ਼ਰਤ ਸਿੱਖ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ।