ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਨੇ ਦੋਸ਼ ਲਾਇਆ, “ਮੈਨੂੰ ਰਾਜਸਥਾਨ ਤੋਂ ਈਮੇਲ ਧਮਕੀਆਂ ਆਈਆਂ ਹਨ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੈਨੂੰ ਲਾਰੈਂਸ ਬਿਸ਼ਨੋਈ ਦਾ ਨਾਂ ਲੈਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।” ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ 25 ਅਪਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਉਨ੍ਹਾਂ ਕਿਹਾ, “ਮੈਂ ਕੀ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁਤ ਦਾ ਕੇਸ ਨਹੀਂ ਲੜਨਾ ਚਾਹੀਦਾ? ਮੈਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਸ ਲਈ ਜਾਵੇ। ਮੈਂ ਲੜਦਾ ਰਹਾਂਗਾ।”
ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 7 ਮਾਰਚ ਨੂੰ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਪਿਤਾ ਦੇ ਜਨਾਜ਼ੇ ਪਿੱਛੇ ਪੈਦਲ ਸੀ ਮੇਰਾ ਭਰਾ’, ਪ੍ਰਿਯੰਕਾ ਗਾਂਧੀ ਨੇ ਸੁਣਾਇਆ 32 ਸਾਲ ਪੁਰਾਣਾ ਕਿੱਸਾ
ਉਨ੍ਹਾਂ ਕਿਹਾ ਸੀ ਕਿ ਪਿਛਲੇ 10 ਮਹੀਨਿਆਂ ਵਿੱਚ, ਮੈਂ ਕਈ ਵਾਰ ਪੁਲਿਸ ਅਤੇ ਪ੍ਰਸ਼ਾਸਨ ਕੋਲ ਗਿਆ। ਮੈਨੂੰ ਭਰੋਸਾ ਦਿੱਤਾ ਗਿਆ, ਪਰ ਇੱਥੇ ਜੋ ਕੁਝ ਹੋ ਰਿਹਾ ਹੈ, ਉਹ ਮੇਰੇ ਬੱਚੇ ਦੇ ਕਤਲ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਹੈ। ਕੁਝ ਵੀ ਮੇਰੇ ਹੱਕ ਵਿੱਚ ਨਹੀਂ ਜਾ ਰਿਹਾ ਹੈ।” ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ।
ਵੀਡੀਓ ਲਈ ਕਲਿੱਕ ਕਰੋ -: