ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਕੋਰਟ ਵਿਚ ਸੁਣਵਾਈ ਹੋਈ। ਮਾਨਸਾ ਅਦਾਲਤ ‘ਚ ਬਲਕੌਰ ਸਿੰਘ ਨੇ ਗਵਾਹੀ ਦਿੱਤੀ ਤੇ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਮਾਨਸਾ ਦੀ ਅਦਾਲਤ ਵਿਚ ਗਵਾਹੀ ਦਿੱਤੀ। ਘਟਨਾ ਵਾਲੇ ਦਿਨ ਦਾ ਜ਼ਿਕਰ ਸੁਣਦਿਆਂ ਬਲਕੌਰ ਸਿੰਘ ਭਾਵੁਕ ਹੋ ਗਏ। ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਮੇਰੀ ਨਜ਼ਰ ਕਮਜ਼ੋਰ ਹੈ ਇਸ ਲਈ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਲਜ਼ਮਾਂ ਨੂੰ ਨਹੀਂ ਪਛਾਣ ਸਕਦੇ ਇਸ ਲਈ ਮੇਰੀ ਅਪੀਲ ਹੈ ਕਿ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕੀਤਾ ਜਾਵੇ।
ਬਲਕੌਰ ਸਿੰਘ ਦੀ ਅਪੀਲ ਮਨਜ਼ੂਰ ਕਰਦਿਆਂ ਅਦਾਲਤ ਨੇ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਹੁਕਮ ਦਿੱਤੇ ਤੇ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਣੇ 6 ਮੁਲਜ਼ਮਾਂ ਨੂੰ ਅਦਾਲਤ ਵਿਚ ਫਿਜ਼ੀਕਲੀ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹੋਈ 4 ਸਾਲ ਦੀ ਸਜ਼ਾ, 12 ਸਾਲ ਪੁਰਾਣੇ ਮਾਮਲੇ ‘ਚ ਹੋਈ ਸੁਣਵਾਈ
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਪਿਤਾ ਬਲਕੌਰ ਸਿੰਘ ਲਗਾਤਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਤਾਂ ਕਿ ਉਹ ਆਪਣੇ ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾ ਸਕਣ।
ਵੀਡੀਓ ਲਈ ਕਲਿੱਕ ਕਰੋ -:
























