ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਾਰਨ ਚਰਨ ਕੌਰ ਨੂੰ ਮਾਨਸਾ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਉਂਝ ਤਾਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਹਾਲਤ ਸਥਿਰ ਹੈ ਪਰ ਫਿਰ ਵੀ ਉਨ੍ਹਾਂ ਨੂੰ 2-3 ਦਿਨਾਂ ਤੱਕ ਹਸਪਤਾਲ ਵਿਚ ਹੀ ਰੱਖਿਆ ਜਾਵੇਗਾ।
ਜਾਣਕਾਰੀ ਦਿੰਦਿਆਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਫੈਨਸ ਉਨ੍ਹਾਂ ਦੇ ਪਿੰਡ ਆਏ ਸਨ ਪਰ ਚਰਨ ਕੌਰ ਦੀ ਤਬੀਅਤ ਖਰਾਬ ਹੋਣ ਕਾਰਨ ਉਹ ਫੈਨਸ ਨਾਲ ਗੱਲਬਾਤ ਨਹੀਂ ਕਰ ਸਕੇ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ। ਉਹ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ-‘ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ’
ਹੁਣ ਤੱਕ 31 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਰਜ ਕੀਤੀ ਜਾ ਚੁੱਕੀ ਹੈ। ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਸਣੇ ਸਾਰੇ ਨਾਮਜ਼ 31 ਮੁਲਜ਼ਮਾਂ ‘ਤੇ ਮਾਨਸਾ ਕੋਰਟ ਵੱਲੋਂ ਦੋਸ਼ ਵੀ ਤੈਅ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: