ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲੈਣ ਵਾਲਾ ਗੈਂਗਸਟਰ ਲਾਰੈਂਸ ਹੁਣ ਖੁਦ ਹੀ ਦਹਿਸ਼ਤ ਵਿੱਚ ਹੈ। ਮੂਸੇਵਾਲਾ ਦੇ ਕਤਲ ਕਰਕੇ ਪੰਜਾਬ ਦੇ ਲੋਕ ਭੜਕੇ ਪਏ ਹਨ। ਗੈਂਗਸਟਰ ਲਾਰੈਂਸ ਨੂੰ ਡਰ ਹੈ ਕਿ ਇਸ ਮਾਹੌਲ ਵਿਚ ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਅਜਿਹੇ ‘ਚ ਉਸ ਨੇ ਦਿੱਲੀ ਹਾਈਕੋਰਟ (HC) ‘ਚ ਪਟੀਸ਼ਨ ਦਾਇਰ ਕੀਤੀ ਹੈ।
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੇ ਪਹਿਲਾਂ ਵੀ ਐਨਆਈਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਐੱਨ.ਆਈ.ਏ. ਅਦਾਲਤ ਨੇ ਇਹ ਕਹਿ ਕੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ।
ਇਸ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਧਰ ਪੰਜਾਬ ਪੁਲਿਸ ਅਜੇ ਤੱਕ ਮੂਸੇਵਾਲਾ ਦੇ ਕਾਤਲਾਂ ਤੱਕ ਨਹੀਂ ਪਹੁੰਚ ਸਕੀ ਹੈ। ਹਾਲਾਂਕਿ ਇਸ ਮਾਮਲੇ ‘ਚ ਦੇਹਰਾਦੂਨ, ਬਠਿੰਡਾ ਅਤੇ ਜਲੰਧਰ ਤੋਂ 8 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਇਕ ਵਿਅਕਤੀ ‘ਤੇ ਕਾਤਲਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਉਣ ਦਾ ਸ਼ੱਕ ਹੈ।
ਦਿੱਲੀ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਗੈਂਗਸਟਰ ਲਾਰੈਂਸ ਨੇ ਆਪਣੀ ਸੁਰੱਖਿਆ ਮਜ਼ਬੂਤ ਕਰਨ ਅਤੇ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਨਾ ਭੇਜਣ ਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ। ਲਾਰੈਂਸ ਨੇ ਆਪਣੇ ਵਕੀਲਾਂ ਰਾਹੀਂ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਆਪਣੀ ਹਿਰਾਸਤ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਨਾ ਦੇਣ, ਕਿਉਂਕਿ ਉਸ ਦਾ ਝੂਠਾ ਐਨਕਾਊਂਟਰ ਹੋ ਸਕਦਾ ਹੈ।
ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਦੇ ਮੁਤਾਬਕ ਉਸ ਦੇ ਮੁਵੱਕਿਲ ਦੇ ਖਿਲਾਫ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਤਹਿਤ ਮਾਮਲਾ ਦਰਜ ਹੈ। ਉਸ ਨੇ ਮਕੋਕਾ ਦੇ ਪਟਿਆਲਾ ਹਾਊਸ ਕੋਰਟ ਦੀ ਹੇਠਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਲਾਰੈਂਸ ਦੀ ਹਿਰਾਸਤ ਪੰਜਾਬ ਪੁਲਿਸ ਨੂੰ ਨਾ ਦਿੱਤੀ ਜਾਵੇ ਪਰ ਉਥੋਂ ਵੀ ਕੋਈ ਰਾਹਤ ਨਹੀਂ ਮਿਲੀ। ਇਸ ਲਈ ਅੱਜ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਲਾਰੈਂਸ ਨੇ ਆਪਣੀ ਅਰਜ਼ੀ ‘ਚ ਕਿਹਾ ਕਿ ਕਿਸੇ ਵੀ ਸੂਬੇ ਦੀ ਪੁਲਸ ਉਸ ਤੋਂ ਤਿਹਾੜ ਜੇਲ ‘ਚ ਪੁੱਛਗਿੱਛ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: