ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ ਮਹੀਨੇ ਸਿੱਧੂ ਮੂਸੇਵਾਲਾ ਦਾ ਵਿਆਹ ਸੀ ਤੇ ਘਰ ਵਿਚ ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਪਟਿਆਲਾ ਦੇ ਭਵਾਨੀਗੜ੍ਹ ਨੇੜੇ ਮੂਸੇਵਾਲਾ ਦੀ ਮੰਗਣੀ ਹੋਈ ਸੀ। ਇਹ ਵੀ ਚਰਚਾ ਹੈ ਕਿ ਮੂਸੇਵਾਲਾ ਨੇ ਵਿਆਹ ਤੋਂ ਬਾਅਦ ਆਪਣੀ ਬਣਾਈ ਨਵੀਂ ਹਵੇਲੀ ਵਿਚ ਸ਼ਿਫਟ ਹੋਣਾ ਸੀ ਤੇ ਇਥੇ ਆਪਣੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਰਹਿਣਾ ਸੀ।
ਪਰ ਸਾਰਾ ਕੁਝ ਹੀ ਉਲਟ ਹੋ ਗਿਆ। ਜਿਸ ਹਵੇਲੀ ਵਿਚ ਵਿਆਹ ਦੀਆਂ ਰੌਣਕਾਂ ਲੱਗੀਆਂ ਸਨ ਉਸੇ ਹਵੇਲੀ ਵਿਚ ਹੁਣ ਲੋਕ ਮੂਸੇਵਾਲਾ ਦੇ ਜਾਣ ਦੇ ਗਮ ਵਿਚ ਇਕੱਠੇ ਹੋਏ ਹਨ ਤੇ ਦੁੱਖ ਪ੍ਰਗਟਾ ਰਹੇ ਹਨ। ਮੂਸੇਵਾਲਾ ਬਹੁਤ ਹੀ ਮਿਲਣਸਾਰ ਨੌਜਵਾਨ ਸੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮੌਤ ਤੋਂ ਅਜੇ 10-12 ਦਿਨ ਪਹਿਲਾਂ ਹੀ ਮੂਸੇਵਾਲਾ ਨੇ ਆਪਣੀ ਮਾਂ ਦਾ ਜਨਮ ਦਿਨ ਮਨਾਇਆ ਸੀ ਤੇ ਜਨਮ ਦਿਨ ਉਤੇ ਮਾਂ ਨੂੰ ਟਰੈਕਟਰ ਵੀ ਗਿਫਟ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬੀ ਗਾਇਕ ਜਿਸ ਨੇ ਬਹੁਤ ਸੰਘਰਸ਼ ਕਰਕੇ ਇਹ ਮੁਕਾਮ ਹਾਸਲ ਕੀਤਾ, ਉਸ ਦਾ ਇਸ ਤਰ੍ਹਾਂ ਕਤਲ ਹੋ ਜਾਣਾ ਬਹੁਤ ਹੀ ਨਿੰਦਣਯੋਗ ਹੈ। ਇਸ ਕਤਲਕਾਂਡ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ ਤੇ ਆਮ ਆਦਮੀ ਪਾਰਟੀ ਵੀ ਹੁਣ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਦੱਸ ਦੇਈਏ ਕਿ ਮੌਤ ਤੋਂ ਸਿਰਫ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਸੀ।