ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਬਿਜਲੀ ਸਸਤੀ ਕਰਨ ਨੂੰ ਲੌਲੀਪੌਪ ਦੱਸ ਕੇ ਹਮਲਾ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਅੱਜ ਉਨ੍ਹਾਂ ਨਾਲ ਕੇਦਾਰਨਾਥ ਧਾਮ ਦੀ ਯਾਤਰਾ ‘ਤੇ ਹਨ।
ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਅੱਜ ਕੇਦਾਰਨਾਥ ਧਾਮ ਵਿਖੇ ਨਤਮਸਤਕ ਹੋਏ। ਇਸ ਦੌਰਾਨ ਦੋਵਾਂ ਨੇ ਇਕੱਠਿਆਂ ਕਈ ਤਸਵੀਰਾਂ ਖਿਚਵਾਈਆਂ, ਜਿਸ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਦੋਵਾਂ ਵਿੱਚ ਕੋਈ ਗਿਲਾ-ਸ਼ਿਕਵਾ ਨਹੀਂ ਹੈ।
ਇਸ ਦੌਰਾਨ ਉਨ੍ਹਾਂ ਨੇ ‘ਓਮ ਨਮਹ ਸ਼ਿਵਾਯ’ ਦਾ ਜੈਕਾਰਾ ਲਗਾਇਆ ਅਤੇ ਮੰਦਰ ‘ਚ ਮੌਜੂਦ ਸ਼ਰਧਾਲੂਆਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਨ੍ਹਾਂ ਨੇਤਾਵਾਂ ਨੇ ਪੰਜਾਬ ‘ਚ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਹ ਲੋਕ ਕੇਦਾਰਨਾਥ ਧਾਮ ਲਈ ਰਵਾਨਾ ਹੋ ਗਏ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।
ਜਿਸਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਉਤਰਾਖੰਡ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਸਿੱਧੂ ਨੇ ਵੀ ਟਵੀਟ ਕਰਕੇ ਲਿਖਿਆ ਕਿ ਜ਼ਿੰਦਗੀ ਬੜੀ ਨਾਜ਼ੁਕ ਹੈ, ਇਸ ਨੂੰ ਪ੍ਰਾਰਥਨਾ ਕਰਕੇ ਸੰਭਾਲਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਇਸ ਦੌਰਾਨ ਕੇਦਾਰਨਾਥ ਧਾਮ ‘ਤੇ ਮੱਥਾ ਟੇਕਿਆ ਤੇ ਮਨੁੱਖਤਾ ਦੇ ਭਲੇ ਲਈ ਪ੍ਰਾਰਥਨਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਹ ਵੀ ਪੜ੍ਹੋ : ਦੀਵਾਲੀ ਸਣੇ ਇਨ੍ਹਾਂ ਤਿਉਹਾਰਾਂ ‘ਤੇ ਸਿਰਫ 2 ਘੰਟੇ ਚੱਲਣਗੇ ਪਟਾਕੇ, CM ਚੰਨੀ ਨੇ ਤੈਅ ਕੀਤਾ ਸਮਾਂ