ਅੰਮ੍ਰਿਤਸਰ : ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲਣ ਤੋਂ ਬਾਅਦ ਹੁਣ ਵੱਡੇ ਅਹੁਦਿਆਂ ‘ਤੇ ਵੀ ਫੇਰਬਦਲ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਦਿਨੇਸ਼ ਬੱਸੀ ਨੂੰ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਜਗ੍ਹਾ ਦਮਨਦੀਪ ਸਿੰਘ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਦਮਨਦੀਪ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਭਰੋਸਾ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੇ ਬਦਲਦੇ ਸਾਰ ਹੀ ਅਧਿਕਾਰੀਆਂ ਦੇ ਤਬਾਦਲੇ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਪੰਜਾਬ ਦੇ ਤਿੰਨ ਸ਼ਹਿਰਾਂ ਦੇ ਪੁਲਿਸ ਕਮਿਸ਼ਨਰ ਬੀਤੇ ਦਿਨ ਬਦਲ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ ‘ਚ ਵੱਡਾ ਹਾਦਸਾ- ਪੈਦਲ ਜਾ ਰਹੇ ਨੌਜਵਾਨ ਨੂੰ ਓਵਰਲੋਡ ਟਰਾਲੀ ਨੇ ਕੁਚਲਿਆ, ਤੜਫ-ਤੜਫ ਕੇ ਹੋਈ ਮੌਤ
ਆਈਪੀਐਸ ਨੌਨਿਹਾਲ ਸਿੰਘ ਨੂੰ ਹੁਣ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਜਦੋਂ ਕਿ ਸੁਖਚੈਨ ਸਿੰਘ ਗਿੱਲ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਸੂਚੀ ਵਿੱਚ ਸਿਰਫ ਵਿਕਰਮਜੀਤ ਸਿੰਘ ਦੁੱਗਲ ਨੂੰ ਹੀ ਬਾਅਦ ਵਿੱਚ ਚਾਰਜ ਦਿੱਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਉਹ ਪਹਿਲਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸਨ।
ਉਥੇ ਹੀ 11 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ। ਉਥੇ ਹੀ ਮੁੱਖ ਮੰਤਰੀ ਬਦਲਣ ਦੇ ਨਾਲ ਪੰਜਾਬ ਦੇ ਡੀਜੀਪੀ ਦਿਨਗਰ ਗੁਪਤਾ ਦੀ ਵਿਦਾਈ ਵੀ ਤੈਅ ਮੰਨੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਕਾਨੂੰਨੀ ਸਲਾਹ ਲੈ ਰਹੀ ਹੈ ਕਿ ਕੀ ਉਹ ਸਿੱਧੇ ਡੀਜੀਪੀ ਲਗਾ ਦੇਵੇ ਜਾਂ ਫਿਰ ਯੂਪੀਐਸਪੀ ਦੇ ਰਾਹੀਂ ਚੋਣ ਕੀਤੀ ਜਾਵੇ।