ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਚ ਸਿੰਘ ਸਾਹਿਬ ਦੀ ਹੋਈ ਮੀਟਿੰਗ ਵਿੱਚ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖ ਪੰਥ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਜਿਸ ਤਰ੍ਹਾਂ ਇਸਲਾਮਿਕ ਬੈਂਕ ਕੌਮਾਂਤਰੀ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸੇ ਤਰ੍ਹਾਂ ਸਿੱਖ ਬੈਂਕ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ। ਇਸ ਨੂੰ ਪੂਰਾ ਕਰਨ ਲਈ ਸਿੱਖ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਕਮੇਟੀ ਬਣਾਈ ਜਾਵੇ।
ਇਹ ਬੈਂਕ ਸਿੱਖ ਨੌਜਵਾਨਾਂ ਨੂੰ ਸਿੱਖਿਅਤ ਕਰਨ ਲਈ ਕਰਜ਼ੇ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਸਖ਼ਤ ਨੋਟਿਸ ਲਿਆ ਗਿਆ ਹੈ। ਕਿਹਾ ਗਿਆ ਕਿ ਕੁਝ ਸਿੱਖ ਚਿਹਰਿਆਂ ਦੀ ਵਰਤੋਂ ਕਰਕੇ ਕੇਂਦਰ ਸਰਕਾਰ ਲਗਾਤਾਰ ਕਾਨੂੰਨ ਦੀ ਆੜ ਵਿੱਚ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਕਾਰਵਾਈ ਵੀ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰ ਯੋਧਿਆਂ ਦਾ ਸ਼ਹੀਦੀ ਦਿਵਸ ਸ਼ਤਾਬਦੀ ਮਨਾ ਰਿਹਾ ਹੈ। ਇਸ ਕਾਰਵਾਈ ਨੂੰ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਸਭ ਤੋਂ ਵੱਡੀ ਜਥੇਬੰਦੀ ਸ਼੍ਰੋਮਣੀ ਕਮੇਟੀ ’ਤੇ ਹਮਲੇ ਦਾ ਐਲਾਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਭਲਕੇ ਲੰਮਾ ‘ਪਾਵਰ ਕੱਟ’, 7 ਘੰਟੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਠੱਪ
ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਕਰਨ ਅਤੇ ਇਸ ਨੂੰ ਕੌਮਾਂਤਰੀ ਪੱਧਰ ’ਤੇ ਸਥਾਪਿਤ ਕਰਨ ਲਈ ਯਤਨ ਆਰੰਭੇ ਜਾਣ। ਅਹਿਮ ਫੈਸਲਾ ਲੈਂਦਿਆਂ ਸਿੱਖ ਪੰਥ ਦਾ ਉੱਚ ਪੱਧਰੀ ਸਿੱਖ ਸਿੱਖਿਆ ਬੋਰਡ ਸਥਾਪਿਤ ਕੀਤਾ ਜਾਵੇ। ਇਸ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਕਮੇਟੀ ਬਣਾਈ ਜਾਵੇ, ਜੋ ਇਸ ਕਾਰਜ ਨੂੰ ਨੇਪਰੇ ਚਾੜ੍ਹੇ। ਪੰਜ ਸਿੰਘ ਸਾਹਿਬ ਦੀ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀਆਂ ਫਿਲਮਾਂ ’ਤੇ ਪਾਬੰਦੀ ਲਾਵੇ।
ਵੀਡੀਓ ਲਈ ਕਲਿੱਕ ਕਰੋ -: