ਲਖਨਊ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਐਸ਼ਬਾਗ ਸਥਿਤ ਡੀਬੀ ਕਾਲਜ ਵਿਚ ਆਯੋਜਿਤ ਪ੍ਰੋਗਰਾਮ ਵਿਚ ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ ਨੇ ਬਤੌਰ ਮੁੱਖ ਮਹਿਮਾਨ ਹਿੱਸਾ ਲਿਆ। ਇਥੇ ਯੋਗੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ ਤੇ ਨਾਲ ਹੀ ਸੂਬਾ ਵਾਸੀਆਂ ਦੇ ਜੀਵਨ ਵਿਚ ਸੁਖ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : PU ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ, ਕੇਂਦਰ ਸਰਕਾਰ ਨੇ ਵਾਪਸ ਲਿਆ ਫੈਸਲਾ
ਸੀਐੱਮ ਯੋਗੀ ਨੇ ਕਿਹਾ ਕਿ ਅਜਿਹਾ ਕਿਹੜਾ ਕਾਰਨ ਹੈ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਸਿੱਖਾਂ ਦਾ ਧਰਮ ਪਰਿਵਰਤਨ ਹੋ ਰਿਹਾ ਹੈ। ਅਸੀਂ ਬਚਪਨ ‘ਚ ਸੁਣਿਆ ਸੀ ਕਿ ਪੰਜਾਬ ‘ਚ ਹਰ ਪਰਿਵਾਰ ਦਾ ਵੱਡਾ ਪੁੱਤਰ ਸਿੱਖ ਪੰਥ ਲਈ ਸਮਰਪਿਤ ਹੁੰਦਾ ਸੀ ਪਰ ਹੁਣ ਸਿੱਖਾਂ ਦੇ ਧਰਮ ਪਰਿਵਰਤਨ ਨੂੰ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਸਾਨੂੰ ਇਸ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਹੋਣਗੇ। ਸਾਨੂੰ ਗੁਰੂ ਪਰੰਪਰਾ ਦੇ ਅਨੁਸਾਰ ਆਪਣੀਆਂ ਸੰਸਥਾਵਾਂ ਤੇ ਸੰਗਠਨਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























