ਕੈਨੇਡਾ ਦੇ ਰਹਿਣ ਵਾਲੇ ਸ਼ਰਧਾਲੂ ਮੇਹਰ ਸਿੰਘ ਚੰਦਨਾ ਨੇ ਸ਼ਰਧਾ ਦਾ ਪ੍ਰਗਟਾਵਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਕਿਲੋ ਸੋਨਾ ਚੜ੍ਹਾਇਆ। ਇਹ ਸੋਨਾ 100 ਗ੍ਰਾਮ ਭਾਰ ਵਾਲੇ 10 ਸਿੱਕਿਆਂ ਦੇ ਰੂਪ ਵਿੱਚ ਸੀ।
ਮੇਹਰ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਮਰਹੂਮ ਪੁੱਤਰ ਮਨਦੀਪ ਸਿੰਘ ਦੀ ਇੱਛਾ ਸੀ, ਜੋ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡਾ ਕੋਈ ਘਰ ਨਹੀਂ ਹੈ, ਜਿੱਥੋਂ ਮਨੁੱਖ ਨੂੰ ਅਧਿਆਤਮਿਕ ਅਤੇ ਮਾਨਸਿਕ ਸੇਧ ਮਿਲਦੀ ਹੈ। ਉਨ੍ਹਾਂ ਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਮਨੁੱਖਤਾ ਨੂੰ ਸ਼ਾਂਤੀ ਅਤੇ ਸਰਬੱਤ ਦੀ ਭਲਾਈ ਬਖਸ਼ਣ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਰੋਜ਼ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੀਆਂ ਹਨ ਅਤੇ ਗੁਰੂ ਘਰ ਵਿਖੇ ਚੜ੍ਹਾਵਾ ਚੜ੍ਹਾਉਂਦੀਆਂ ਹਨ ਅਤੇ ਕੈਨੇਡਾ ਵਾਸੀ ਮੇਹਰ ਸਿੰਘ ਚੰਦਨਾ ਨੇ ਸੋਨੇ ਦੀ ਸੇਵਾ ਕੀਤੀ ਹੈ। ਉਨ੍ਹਾਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਕੀਤਾ।
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਨੇ ਮੇਹਰ ਸਿੰਘ ਚੰਦਨਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਫੋਟੋਆਂ ਦੇ ਕੇ ਸਨਮਾਨਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -: