ਸ਼ਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲ ਗਈ ਹੈ ਤੇ ਹੁਣ ਸ਼ਰਧਾਲੂ ਪਾਕਿਸਤਾਨ ਵਿਚ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣਗੇ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਨੂੰ ਲੈ ਕੇ ਸਿੱਖ ਜਥਿਆਂ ਦੇ ਪਾਕਿਸਤਾਨ ਜਾਣ ਨੂੰ ਰੋਕ ਲਗਾ ਦਿੱਤੀ ਗਈ ਸੀ।
ਜਿਸ ਤੋਂ ਬਾਅਦ ਸਿੱਖ ਸੰਗਤ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਇਸ ਲਈ ਪਾਕਿਸਤਾਨ ਜਾ ਕੇ ਗੁਰੂਧਾਮਾਂ ਦੇ ਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਕਰਕੇ SGPC ਨੇ ਕੇਂਦਰ ਨੂੰ ਚਿੱਠੀ ਲਿਖ ਮੰਗ ਕੀਤੀ ਸੀ ਤੇ ਹੁਣ ਇਜਾਜ਼ਤ ਮਿਲ ਗਈ ਹੈ। ਕਈ ਸ਼ਰਤਾਂ ਜ਼ਰੂਰ ਲਗਾਈਆਂ ਗਈਆਂ ਹਨ ਪਰ ਸ਼ਰਤਾਂ ਤਹਿਤ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ।
ਇਹ ਵੀ ਪੜ੍ਹੋ : ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ 21 ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ
ਹੁਣ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂ ਪਾਕਿਸਤਾਨ ਜਾ ਸਕਣਗੇ। ਹੁਣ ਸਿੱਖ ਜਥਿਆਂ ਵਿਚ ਖੁਸ਼ੀ ਦੀ ਲਹਿਰ ਹੈ। ਐੱਸਜੀਪੀਸੀ ਗੁਰਚਰਨ ਗਰੇਵਾਲ ਨੇ ਕਿਹਾ ਕਿ ਇਸ ਦੀ ਅਜੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ।
ਵੀਡੀਓ ਲਈ ਕਲਿੱਕ ਕਰੋ -:
























