ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਅਮਰਗੜ੍ਹ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ।
ਮਾਨ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੀਪ ਸਿੱਧੂ ਨੂੰ ਲਾਲ ਕਿਲੇ ਦੀ ਹਿੰਸਾ ‘ਚ ਸ਼ਾਮਲ ਹੋਣ ਲਈ ਮਾਰਿਆ ਸੀ। ਮਾਨ ਨੇ ਕਿਹਾ ਕਿ ਇੱਕ ਸੀਨੀਅਰ ਸਿੱਖ ਜੱਜ ਵੱਲੋਂ ਦੀਪ ਸਿੱਧੂ ਨਾਲ ਵਾਪਰੀ ਦੁਰਘਟਨਾ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਇਸ ਦੌਰਾਨ ਦੀਪ ਸਿੱਧੂ ਦੇ ਸਮਰਥਕਾਂ ਨੇ ਬੁੱਧਵਾਰ ਰਾਤ ਨੂੰ ਕੈਂਡਲ ਮਾਰਚ ਕੱਢਿਆ, ਜੋ ਕਿ ਮੰਡੀ ਅਹਿਮਦਗੜ੍ਹ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਸਮਾਪਤ ਹੋਇਆ। ਦੀਪ ਸਿੱਧੂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨਾਲ ਜੁੜੇ ਹੋਏ ਸਨ। ਸਿੱਧੂ ਨੇ ਇਲਾਕਾ ਨਿਵਾਸੀਆਂ ਨੂੰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਗੌਰਤਲਬ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਚਰਚਾ ਵਿਚ ਆਏ ਦੀਪ ਸਿੱਧੂ 15 ਫਰਵਰੀ ਦੀ ਸ਼ਾਮ ਨੂੰ ਆਪਣੀ ਮਹਿਲਾ ਮਿੱਤਰ ਰੀਨਾ ਰਾਏ ਉਰਫ ਰਾਜਵਿੰਦਰ ਕੌਰ ਨਾਲ ਸਕਾਰਪੀਓ ਵਿਚ ਦਿੱਲੀ ਤੋਂ KMP ਦੇ ਰਸਤੇ ਪੰਜਾਬ ਜਾ ਰਹੇ ਹਨ। ਸੋਨੀਪਤ ਦੇ ਖਰਖੌਦਾ ਵਿਚ ਪੀਪਲੀ ਟੋਲ ਕੋਲ ਉਸ ਦੀ ਕਾਰ ਦੀ ਪਿੱਛੇ ਤੋਂ ਇੱਕ ਟਰਾਲੇ ਵਿਚ ਟੱਕਰ ਹੋ ਗਈ ਸੀ। ਇਸ ਦਰਦਨਾਕ ਹਾਦਸੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ ਤੇ ਰੀਨਾ ਜ਼ਖਮੀ ਹੋ ਗਈ ਸੀ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ : ਦੀਪ ਸਿੱਧੂ ਮੌਤ ਮਾਮਲੇ ‘ਚ ਟਰਾਲਾ ਡਰਾਈਵਰ ਦਾ ਕਬੂਲਨਾਮਾ, ਬੋਲਿਆ ‘ਮੇਰੇ ਤੋਂ ਹੋਈ ਲਾਪਰਵਾਹੀ’
ਇਥੇ ਇਹ ਵੀ ਦੱਸਣਯੋਗ ਹੈ ਕਿ ਪੁਲਿਸ ਵੱਲੋਂ ਟਰਾਲਾ ਚਾਲਕ ਕਾਸਿਮ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਸੋਨੀਪਤ ਦੇ ਥਾਣਾ ਖਰਖੌਦਾ ਦੀ ਪੁਲਿਸ ਨੇ ਉਸ ਤੋਂ ਪੁੱਛਗਿਛ ਕੀਤੀ ਤਾਂ ਉਸ ਦਾ ਜਵਾਬ ਇਹੀ ਸੀ ਕਿ ਉਸ ਤੋਂ ਗਲਤੀ ਹੋਈ ਸੀ। ਮੇਰੀ ਲਾਪ੍ਰਵਾਹੀ ਨਾਲ ਹਾਦਸਾ ਵਾਪਰਿਆ ਹੈ।