ਪਾਕਿਸਤਾਨ ਜਾਣ ਵਾਲੀਆਂ ਸਿੱਖ ਸੰਗਤਾਂ ਨੂੰ ਕੇਂਦਰ ਨੇ ਵੱਡਾ ਝਟਕਾ ਦਿੱਤਾ ਹੈ। ਭਾਰਤ ਸਰਕਾਰ ਨੇ ਫੈਸਲਾ ਲਿਆ ਹੈ ਕਿ ਨਵੰਬਰ 2025 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਯੰਤੀ ਲਈ ਮੌਕੇ ਸਿੱਖ ਸ਼ਰਧਾਲੂਆਂ ਦੇ ਜਥਾ ਪਾਕਿਸਤਾਨ ਨਹੀਂ ਜਾਵੇਗਾ। ਕੇਂਦਰ ਸਰਕਾਰ ਨੇ ਪੰਜਾਬ ਸਣੇ ਹੋਰ ਸੂਬਿਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਵਾਰ ਸਿੱਖ ਜਥੇ ਪਾਕਿਸਤਾਨ ਨਾ ਭੇਜੇ ਜਾਣ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀਆਂ ਸੂਬਾ ਸਰਕਾਰਾਂ ਨੂੰ ਤੀਰਥ ਯਾਤਰਾ ਲਈ ਅਰਜ਼ੀਆਂ ਤੇ ਪਾਸਪੋਰਟ ਭੇਜਣ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ ਜਾਵੇ। ਦੱਸ ਦੇਈਏ ਕਿ ਪਹਿਲਗਾਮ ਹਮਲੇ ਦੇ ਬਾਅਦ ਭਾਰਤ ਨੇ ਪਾਕਸਿਤਾਨ ਨਾਲ ਸਾਰੇ ਕੂਟਨੀਤਕ ਤੇ ਹੋਰ ਸਬੰਧ ਤੋੜ ਲਏ ਸਨ।
ਦੂਜੇ ਪਾਸੇ SGPC ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜੇ ਜਾਣ ਸਬੰਧੀ ਫਿਲਹਾਲ ਸਿੱਖ ਸੰਸਥਾ ਨੂੰ ਕੋਈ ਪੱਤਰ ਨਹੀਂ ਮਿਲਿਆ। ਹਾਲਾਂਕਿ ਸਿੱਖ ਸ਼ਰਧਾਲੂਆਂ ਵਿਚ ਇਸ ਨੂੰ ਲੈ ਕੇ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਰਤ-ਪਾਕਿਸਤਾਨ ਵਿਚਾਲੇ ਮੈਚ ਹੋ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ? ਉਨ੍ਹਾਂ ਦੀ ਮੰਗ ਹੈ ਕਿ ਗੁਰਦੁਆਰਾ ਕਰਤਾਰਪੁਰ ਲਾਂਘਾ ਵੀ ਖੋਲ੍ਹਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























