ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਬਸਤੀ ਬੂਟੇ ਵਾਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਿੱਖ ਨੌਜਵਾਨ ਮਲੇਸ਼ੀਆ ਘੁੰਮਣ ਗਿਆ ਸੀ ਪਰ ਹੁਣ ਉਸ ਦੀ ਮ੍ਰਿਤਕ ਦੇਹ ਘਰ ਪਰਤੀ ਹੈ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖਬਰ ਹੈ।
ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ ਜੋ ਪਿਛਲੇ ਹਫਤੇ ਮਲੇਸ਼ੀਆ ਤੇ ਹੋਰ ਦੇਸ਼ਾਂ ਵਿਚ ਘੁੰਮਣ ਲਈ ਗਿਆ ਸੀ ਤੇ ਜਦੋਂ ਉਹ ਮਲੇਸ਼ੀਆ ਦੇ ਹੋਟਲ ਰੋਮਾਂਡਾ ਵਿੱਚ ਪਹੁੰਚਿਆ ਤਾਂ ਉਥੋਂ ਉਸਨੇ ਆਪਣੇ ਭਰਾ ਜੋ ਆਸਟਰੇਲੀਆ ਵਿੱਚ ਪੱਕੇ ਤੌਰ ’ਤੇ ਪਿਛਲੇ 10 ਸਾਲ ਤੋਂ ਰਹਿ ਰਿਹਾ ਹੈ। ਉਸ ਨੂੰ ਫੋਨ ਕਰਕੇ ਯਾਦਵਿੰਦਰ ਨੇ ਕੁਝ ਪੈਸੇ ਭੇਜਣ ਦੀ ਗੱਲ ਕਹੀ। ਭਰਾ ਨੇ ਉਸ ਨੂੰ ਪੈਸੇ ਭੇਜ ਦਿੱਤੇ ਤੇ ਦੁਬਾਰਾ ਉਸ ਵੱਲੋਂ ਪੈਸਿਆਂ ਦੀ ਮੰਗ ਕੀਤੀ ਗਈ ਤੇ ਫਿਰ ਉਸ ਦੇ ਭਰਾ ਨੇ ਉਸ ਨੂੰ ਪੈਸੇ ਭੇਜ ਦਿੱਤੇ। ਬਾਅਦ ਵਿੱਚ ਉਸ ਨਾਲ ਕੋਈ ਸੰਪਰਕ ਨਹੀਂ ਹੋਇਆ ਤਾਂ ਉਸ ਨੂੰ ਸ਼ੱਕ ਹੋਇਆ ਤਾਂ ਉਸ ਨੇ ਆਪਣੇ ਦੋਸਤ ਦੇ ਜ਼ਰੀਏ ਪੁਲਿਸ ਪ੍ਰਸ਼ਾਸਨ ਤੋਂ ਉਸਦੀ ਪੜਤਾਲ ਕੀਤੀ ਤਾਂ ਉਸਨੂੰ ਪਤਾ ਲੱਗਾ ਕਿ ਉਸਦੇ ਭਰਾ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਗਈ ਜਾਨ
ਜਦ ਉਹ ਮਲੇਸ਼ੀਆ ਪਹੁੰਚਿਆ ਤਾਂ ਪੁਲਿਸ ਪ੍ਰਸ਼ਾਸਨ ਨੇ ਉਸ ਨੂੰ ਦੱਸਿਆ ਕਿ ਹਾਦਸਾ ਹੋਇਆ ਜਿਸ ਵਿੱਚ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ ਪਰ ਇਸ ਮੌਕੇ ਯਾਦਵਿੰਦਰ ਦੇ ਭਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਉਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਹਨ ਉਸ ਤੋਂ ਕੁਝ ਹੋਰ ਹੀ ਸਾਬਤ ਹੋ ਰਿਹਾ ਸੀ। ਮ੍ਰਿਤਕ ਯਾਦਵਿੰਦਰ ਦੇ ਦੋ ਲੜਕੇ ਤੇ ਉਸਦੇ ਮਾਤਾ ਪਿਤਾ ਤੇ ਪਤਨੀ ਹਨ। ਪਰਿਵਾਰ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਮਾਮਲੇ ਦੀ ਜਾਂਚ ਕੀਤੀ ਜਾਵੇ ਤਾਂ ਜੋ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
