ਪੰਜਾਬ ਵਿਧਾਨ ਸਭਾ ਹਲਕਾ ਲੁਧਿਆਣਾ ਦੇ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ।
ਸਿਮਰਜੀਤ ਸਿੰਘ ਬੈਂਸ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ ‘ਚ ਵਕੀਲਾਂ ਦੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵਿਧਾਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਬੀਤੇ ਦਿਨ ਸਿਮਰਜੀਤ ਸਿੰਘ ਬੈਂਸ ਸਣੇ ਉਨ੍ਹਾਂ ਦੇ ਪੁੱਤਰ ਅਤੇ ਸਮਰਥਕਾਂ ਦੇ ਪਰਚਾ ਦਰਜ ਕੀਤਾ ਗਿਆ ਸੀ। ਦੱਸ ਦਈਏ ਕਿ ਕਮਲਜੀਤ ਸਿੰਘ ਕੜਵੱਲ ਜਿਹੜੇ ਕਾਂਗਰਸ ਦੇ ਉਮੀਦਵਾਰ ਹਨ ਉਨ੍ਹਾਂ ਦੀਆਂ ਗੱਡੀਆਂ ਭੰਨ ਦਿੱਤੀਆਂ ਸਨ। ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਸੀ। ਆਤਮ ਨਗਰ ਹਲਕੇ ਦੇ ਵਿੱਚ ਦੋਵਾਂ ਉਮੀਦਵਾਰਾਂ ਦੀ ਸਿੱਧੀ ਟੱਕਰ ਹੈ ਇਨ੍ਹਾਂ ਦੇ ਸਮਰੱਥਕ ਆਪਸ ਵਿੱਚ ਭੀੜੇ ਸਨ। ਹੁਣ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ‘ਤੇ ਪਹਿਲਾਂ ਬਲਾਤਕਾਰ ਦੇ ਵੀ ਇਲਜ਼ਾਮ ਲੱਗੇ ਸਨ। ਹਾਈਕੋਰਟ ਦੇ ਵੱਲੋਂ ਵੀ ਉਨ੍ਹਾਂ ਨੂੰ ਵਰੰਟ ਜਾਰੀ ਹੋਏ ਹਨ। ਹੁਣ ਉਨ੍ਹਾਂ ਦੀ ਗ੍ਰਿਫਤਾਰੀ ਧਾਰਾ 307 ਦੀ ਐੱਫਆਈਆਰ ਦਰਜ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: