ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਕਿਹਾ ਕਿ ਅਜਿਹਾ ਕਹਿਣਾ ਬੇਹੱਦ ਨਿੰਦਣਯੋਗ ਹੈ। ਸਾਡੇ ਸ਼ਹੀਦ ਸਾਡਾ ਮਾਣ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਦਾ ਯੋਗਦਾਨ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸਨਮਾਨ ਕਰਨਾ ਸਿਮਰਨਜੀਤ ਸਿੰਘ ਮਾਨ ਨੂੰ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਸਿੱਖਣਾ ਚਾਹੀਦਾ ਹੈ।
ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਿਹਾ। ਦਰਅਸਲ ਕਰਨਾਲ ‘ਚ ਇਕ ਨਿੱਜੀ ਚੈਨਲ ਦੇ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਗਤ ਸਿੰਘ ਅੱਤਵਾਦੀ ਸੀ।
ਮਾਨ ਨੇ ਕਿਹਾ ਕਿ ਉਸ ਨੇ ਇੱਕ ਆਈ.ਪੀ.ਐਸ. ਅਫਸਰ, ਇੱਕ ਅੰਮ੍ਰਿਤਧਾਰੀ ਸਿੱਖ ਨੂੰ ਮਾਰ ਦਿੱਤਾ ਸੀ ਤੇ ਸੰਸਦ ਵਿੱਚ ਬੰਬ ਸੁੱਟ ਦਿੱਤਾ ਸੀ। ਜਦੋਂ ਪੱਤਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ਵਿੱਚ ਹੀ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇਗ ਉਹ ਅੱਤਵਾਦੀ ਹੀ ਸੀ।
ਵੀਡੀਓ ਲਈ ਕਲਿੱਕ ਕਰੋ -: