ਸੰਗਰੂਰ ਜ਼ਿਮਨੀ ਚੋਣ ਦੇ ਆਖਰੀ ਰਾਊਂਡ ਦੇ 43ਵੇਂ ਰਾਊਂਡ ਦੇ ਨਤੀਜੇ ਵੀ ਸਾਹਮਣੇ ਆ ਗਏ ਹਨ। ਸਿਮਰਨਜੀਤ ਮਾਨ ਲਗਾਤਾਰ ਜਿੱਤ ਵੱਲ ਵੱਧ ਰਹੇ ਹਨ, ਉਨ੍ਹਾਂ ਨੂੰ ਹੁਣ ਤੱਕ 2,49,869 ਵੋਟਾਂ ਪਈਆਂ ਹਨ, ਜਦਕਿ ਦੂਜੇ ਨੰਬਰ ‘ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ 2,42,953 ਵੋਟਾਂ ਪਈਆਂ ਹਨ, ਉਥੇ ਹੀ ਕਾਂਗਰਸ ਦੇ ਉਮੀਦਵਾਰ ਤੀਜੇ ਨੰਬਰ ‘ਤੇ ਰਹੇ। ਚੋਣ ਨਤੀਜੇ ਸਾਫ ਹੋਣ ‘ਤੇ ਰਾਜਾ ਵੜਿੰਗ ਨੇ ਟਵੀਟ ਕਰਕੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ।
ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਟਵੀਟ ਕਿਹਾ ਕਿ ਚੋਣਾਂ ‘ਚ ਲੋਕਾਂ ਦਾ ਫਤਵਾ ਸਵੀਕਾਰ ਕਰਦੇ ਹਾਂ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਬਹੁਤ-ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ‘ਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।”
ਦੱਸ ਦੇਈਏ ਕਿ ਸੱਤ ਲੱਖ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਤੈਅ ਹੈ। ਉਥੇ ਹੀ ਆਮ ਆਦਮੀ ਪਾਰਟੀ ਦੂਜੇ ਨੰਬਰ ‘ਤੇ, ਕਾਂਗਰਸ ਦੇ ਦਲਵੀਰ ਗੋਲਡੀ ਤੀਜੇ ਨੰਬਰ ‘ਤੇ, ਬੀਜੇਪੀ ਦੇ ਕੇਵਲ ਢਿੱਲੋਂ ਚੌਥੇ ਨੰਬਰ ‘ਤੇ ਅਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਰਾਜੋਆਣਾ ਹੈ।
ਵੀਡੀਓ ਲਈ ਕਲਿੱਕ ਕਰੋ -: