ਸ਼੍ਰੀਨਗਰ ‘ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਵਿੱਚ ਗਾਇਨ ਕਰਨ ਵਾਲੇ ਪੰਜਾਬੀ ਗਾਇਕ ਸ. ਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।
ਬੀਰ ਸਿੰਘ ਨੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਕੇ ਖਿਮਾ ਜਾਚਨਾ ਕੀਤੀ ਹੈ। ਚੰਗੀ ਗੱਲ ਹੈ ਕਿ ਸ. ਬੀਰ ਸਿੰਘ ਨੇ ਬਿਨਾਂ ਸੱਦੇ ਹੀ ਆਪਣੀ ਗਲਤੀ ਦਾ ਅਹਿਸਾਸ ਕਰਕੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਿਮਾ ਜਾਚਨਾ ਕੀਤੀ ਹੈ। ਕੀਤੀ ਗਈ ਖਿਮਾ ਜਾਚਨਾ ਉੱਤੇ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗਰੁੱਪ ‘D’ ਦੀਆਂ ਅਸਾਮੀਆਂ ਲਈ ਉਮਰ ਹੱਦ ਵਧਾਈ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ
ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਗਾਇਕ ਨੇ ਰੌਮਾਂਟਿਕ ਗਾਣੇ ਗਾਏ ਸੀ ਤੇ ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਗਾਇਕ ਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰੋਗਰਾਮ ਬਾਰੇ ਨਹੀਂ ਦੱਸਿਆ ਗਿਆ ਸੀ ਕਿ ਇਹ ਕਿਸ ਬਾਰੇ ਹੈ। ਪਰ ਹੁਣ ਇਸ ਨੂੰ ਲੈ ਕੇ ਗਾਇਕ ਬੀਰ ਸਿੰਘ ਨੇ ਮਾਫੀ ਮੰਗ ਲਈ ਹੈ।
ਵੀਡੀਓ ਲਈ ਕਲਿੱਕ ਕਰੋ -:
























