ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵਿਵਾਦਾਂ ਵਿਚ ਫਸ ਗਏ ਹਨ। ਢਿੱਲੋਂ ਚੰਡੀਗੜ੍ਹ ਦੇ ਕਾਰ ਸ਼ੋਅਰੂਮ ਵਿਚ ਆਏ ਸਨ। ਇਥੇ ਉਨ੍ਹਾਂ ਦੇ ਹੱਥ ਵਿਚ ਇਕ ਪੈਕੇਟ ਹੈ ਜਿਸ ਵਿਚ ਕਾਲੇ ਰੰਗ ਦੀ ਚੀਜ਼ ਭਰੀ ਹੋਈ ਹੈ। ਗਾਇਕ ਢਿੱਲੋਂ ਨੇ ਖੁਦ ਇਹ ਵੀਡੀਓ ਸ਼ੇਅਰ ਕੀਤੀ ਜਿਸ ਦੇ ਬਾਅਦ ਐਡਵੋਕੇਟ ਨੇ ਦਾਅਵਾ ਕੀਤਾ ਕਿ ਪ੍ਰੇਮ ਢਿੱਲੋਂ ਦੇ ਹੱਥ ਵਿਚ ਅਫੀਮ ਹੈ। ਉਹ ਨਸ਼ਿਆਂ ਨੂੰ ਪ੍ਰਮੋਟ ਕਰ ਰਹੇ ਹਨ। ਇਸ ਖਿਲਾਫ Council of Lawyers ਦੇ ਚੇਅਰਮੈਨ ਐਡਵੋਕੇਟ ਵਾਸੁ ਰੰਜਨ ਨੇ ਚੰਡੀਗੜ੍ਹ ਦੇ ਡੀਜੀਪੀ ਤੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਡੀਜੀਪੀ ਨਾਲ ਗੱਲਬਾਤ ਵੀ ਕੀਤੀ ਹੈ। ਉਨ੍ਹਾਂ ਨੇ ਗਾਇਕ ਢਿੱਲੋਂ ‘ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਦੇ ਕੇਸ ਵਿਚ FIR ਦਰਜ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਨੇ ਚੇਤਾਵਨੀ ਦਿੱਤੀ ਕਿ ਜੇਕਰ 24 ਘੰਟੇ ਦੇ ਅੰਦਰ ਕਾਰਵਾਈ ਨਾ ਹੋਈ ਤਾਂ ਉਹ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਨਗੇ। ਹਾਲਾਂਕਿ ਢਿੱਲੋਂ ਵੱਲੋਂ ਇਸ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਾਭਾ : ਪਲਾਂ ‘ਚ ਉਜੜ ਗਿਆ ਹੱਸਦਾ-ਵੱਸਦਾ ਪਰਿਵਾਰ, 3 ਮਹੀਨੇ ਦੀ ਬੱਚੀ ਤੇ ਮਾਂ ਦੀ ਸੜਕ ਹਾ.ਦਸੇ ‘ਚ ਗਈ ਜਾ/ਨ
ਐਡਵੋਕੇਟ ਨੇ ਪੁਲਿਸ ਤੋਂ ਇਹ ਵੀ ਮੰਗ ਕੀਤੀ ਹੈ ਕਿ ਇਹ ਜਾਂਚ ਕੀਤੀ ਜਾਵੇ ਕਿ ਗਾਇਕ ਕੋਲ ਅਫੀਮ ਕਿਥੋਂ ਆਈ। ਜਦੋਂ ਪੰਜਾਬ ਵਿਚ ਐਂਟੀ ਡਰੱਗ ਮੁਹਿੰਮ ਚੱਲ ਰਹੀ ਹੈ ਤਾਂ ਅਜਿਹੇ ਵਿਚ ਇਸ ਤਰ੍ਹਾਂ ਦੇ ਲੋਕ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਐਡਵੋਕੇਟ ਨੇ ਕਿਹਾ ਕਿ ਜੇਕਰ 24 ਘੰਟਿਆਂ ਅੰਦਰ ਕਾਰਵਾਈ ਨਾ ਹੋਈ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
























