ਇਸ ਵੇਲੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਜ਼ਿੰਦਗੀ ਦੀ ਜੰਗ ਹਾਰ ਗਿਆ ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ।
ਰਾਜਵੀਰ ਜਵੰਦਾ ਲੰਬੇ ਸਮੇਂ ਤੋਂ ਵੈਂਟੀਲੇਟਰ ‘ਤੇ ਸਨ। ਫੋਰਟਿਸ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਅਰਦਾਸਾਂ ਦਾ ਦੌਰ ਲਗਾਤਾਰ ਜਾਰੀ ਸੀ ਤੇ ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਰਾਜਵੀਰ ਜਲਦ ਠੀਕ ਹੋ ਕੇ ਘਰ ਵਾਪਸ ਪਰਤੇਗਾ ਪਰ ਪ੍ਰਮਾਤਮਾ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਹਾਲਾਂਕਿ 2-3 ਦਿਨ ਤੋਂ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਵੀ ਬੰਦ ਕਰ ਦਿੱਤੇ ਗਏ ਸੀ।
ਇਹ ਵੀ ਪੜ੍ਹੋ : ਸੁਖਵਿੰਦਰ ਕਲਕੱਤਾ ਕ/ਤ.ਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ, 21 ਮੈਂਬਰੀ ਐਕਸ਼ਨ ਕਮੇਟੀ ਦਾ ਹੋਇਆ ਗਠਨ
ਖਬਰ ਹੈ ਹੈ ਕਿ ਜਵੰਦਾ ਦੀ ਭੈਣ ਵੀ ਅਮਰੀਕਾ ਤੋਂ ਪੰਜਾਬ ਪਹੁੰਚ ਰਹੀ ਹੈ ਜੋ ਕਿ ਆ ਕੇ ਡਾਕਟਰਾਂ ਨਾਲ ਮੀਟਿੰਗ ਕਰਨਗੇ। ਰਾਜਵੀਰ ਜਵੰਦਾ ਦੀ ਮੌਤ ‘ਤੇ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਦੁੱਖ ਜਤਾਇਆ ਹੈ ਤੇ ਪੂਰੇ ਪਿੰਡ ਵਿਚ ਮਾਤਮ ਛਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























