ਸਿੰਗਰ ਸਿਪੀ ਗਿੱਲ ਨੂੰ ਹੁਣ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਕੋਲ ਦੋ ਸੁਰੱਖਿਆ ਮੁਲਾਜ਼ਮ ਹਨ ਪਰ ਹੁਣ ਉਨ੍ਹਾਂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਇਸੇ ਮੰਗ ਨੂੰ ਲੈ ਕੇ ਸਿਪੀ ਗਿੱਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਪਹੁੰਚੇ।
ਸਿਪੀ ਗਿੱਲ ਦੁਪਹਿਰ ਬਾਅਦ ਪੁਲਿਸ ਕਮਿਸ਼ਨਰ ਦਫਤਰ ਪਹੁੰਚੇ। ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਗਏ ਸਨ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਿਆ ਤੇ ਕਾਲੇ ਸ਼ੀਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਕਿਹਾ ਕਿ ਜਦੋਂ ਕਿਸੇ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾਂਦੀ ਹੈ ਤਾਂ ਉਹ ਪ੍ਰਾਈਵੇਸੀ ਵਿਚ ਰਹਿਣਾ ਪਸੰਦ ਕਰਦਾ ਹੈ। ਉਨ੍ਹਾਂ ਕਿਹਾ ਕਿ ਜਾਨ ਤੋਂ ਮਰਾਨ ਦੀਆਂ ਧਮਕੀਆਂ ਮਿਲ ਰਹੀਆਂ, ਇਸ ਲਈ ਉਹ ਆਏ ਹਨ। ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਇਹ ਦੋ ਗੰਨਮੈਨ ਕੀ ਕਰ ਲੈਣਗੇ।
ਲਗਭਗ 3 ਸਾਲ ਪਹਿਲਾਂ ਸਿੱਪੀ ਗਿੱਲ ‘ਤੇ ਉਨ੍ਹਾਂ ਦੇ ਗੀਤ ਗੁੰਡਾਗਰਦੀ ਨੂੰ ਲੈ ਕੇ ਮਾਮਲਾ ਦਰਜ ਹੋਇਆ ਸੀ ਜਿਸ ਵਿਚ ਪੁਲਿਸ ਨੇ ਪੰਜਾਬੀ ਗਾਇਕ ਤੇ ਅਭਿਨੇਤਾ ਸਿਪੀ ਗਿੱਲ ਖਿਲਾਫ ਉਨ੍ਹਾਂ ਦੇ ਗਾਣੇ ਗੁੰਡਾਗਰਦੀ ਜ਼ਰੀਏ ਹਿੰਸਾ ਨੂੰ ਬੜਾਵਾ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : 8-10 ਸਾਲ ਪੁਰਾਣੇ ਆਧਾਰ ਕਾਰਡ ਕਰਵਾਓ ਅੱਪਡੇਟ, ਫਿਰੋਜ਼ਪੁਰ ADC ਨੇ ਜਾਰੀ ਕੀਤੀਆਂ ਹਦਾਇਤਾਂ
ਐਫਆਈਆਰ ਧਾਰਾ 153ਏ (ਬੇਈਮਾਨੀ ਨੂੰ ਉਤਸ਼ਾਹਿਤ ਕਰਨਾ), 505 (ਜਨਤਕ ਗੜਬੜ ਪੈਦਾ ਕਰਨ ਵਾਲੇ ਬਿਆਨ), 117 (ਜਨਤਾ ਜਾਂ 10 ਤੋਂ ਵੱਧ ਵਿਅਕਤੀਆਂ ਨੂੰ ਅਪਰਾਧ ਕਰਨ ਲਈ ਉਕਸਾਉਣਾ) ਅਤੇ ਆਈਪੀਸੀ 149 ਦੇ ਤਹਿਤ ਮਹਿਣਾ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: