ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਇਨ ਇੰਡੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਧਮਕੀ ਭਰੀ ਆਡੀਓ ਕਲਿੱਪ ਜਾਰੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕਿ ਵਿਦੇਸ਼ ਯਾਤਰਾ ਜਾਂ ਪੰਜਾਬ ਜਾਣ ਸਮੇਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਰਸਾ ਨੇ ਬੁੱਧਵਾਰ ਨੂੰ ਭਾਜਪਾ ਜੁਆਇਨ ਕੀਤੀ ਸੀ।
ਸਿੱਖ ਫਾਰ ਜਸਟਿਸ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਆਡੀਓ ਕਲਿੱਪ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਧਮਕੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਭਾਜਪਾ ਦੇ ਮੈਂਬਰ ਬਣਨ ਕਾਰਨ ਹੁਣ ਸਿਰਸਾ ਵੀ ਇਨ੍ਹਾਂ ਮੌਤਾਂ ਲਈ ਜ਼ਿੰਮੇਵਾਰ ਬਣ ਗਿਆ ਹੈ। ਜਥੇਬੰਦੀ ਨੇ ਕਿਹਾ ਹੈ ਕਿ ਸਿਰਸਾ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਕੀਮਤ ਚੁਕਾਉਣੀ ਪਵੇਗੀ। ਹਾਲਾਂਕਿ ਸਿਰਸਾ ਨੇ ਇਸ ਨੂੰ ਕਾਇਰਤਾ ਭਰੀ ਅਤੇ ਮੂਰਖਤਾ ਭਰੀ ਧਮਕੀ ਦੱਸਦਿਆਂ ਖਾਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਸਿਰਸਾ ਨੇ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਤਿੰਨੋਂ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਮਜ਼ਬੂਤੀ ਨਾਲ ਸਮਰਥਨ ਕਰ ਰਹੇ ਸਨ ਤੇ ਅਚਾਨਕ ਉਨ੍ਹਾਂ ਨੇ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਲੈ ਲਿਆ।